28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਿਵੇਕਾਨੰਦ ਵਰਲਡ ਸਕੂਲ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ

ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸੰਚਾਰ ਹੁਨਰ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੰਨ੍ਹੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਭਾਗ ਲਿਆ ਅਤੇ ਦਿਲਚਸਪ ਕਵਿਤਾਵਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸੰਚਾਰ ਹੁਨਰ ਅਤੇ ਅੰਗਰੇਜ਼ੀ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਵਿਵੇਕਾਨੰਦ ਵਰਲਡ ਸਕੂਲ ਫ਼ਿਰੋਜ਼ਪੁਰ ਵਿਖੇ ਪਹਿਲੀ ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਨੰਨ੍ਹੇ ਵਿਦਿਆਰਥੀਆਂ ਨੇ ਉਤਸ਼ਾਹ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਭਾਗ ਲਿਆ ਅਤੇ ਦਿਲਚਸਪ ਕਵਿਤਾਵਾਂ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਡਾ.ਐੱਸ.ਐਨ.ਰੁਦਰਾ ਨੇ ਜੇਤੂ ਵਿਦਿਆਰਥੀਆਂ ਸਮੇਤ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਸਟੇਜ ਦਾ ਡਰ ਦੂਰ ਕਰਨ ਦੇ ਨਾਲ-ਨਾਲ ਸੰਚਾਰ ਹੁਨਰ, ਰਚਨਾਤਮਿਕਤਾ ਅਤੇ ਸਵੈ-ਪ੍ਰਗਟਾਵੇ ਨੂੰ ਮਜ਼ਬੂਤ ਕਰਦੀਆਂ ਹਨ। ਮੁਕਾਬਲੇ ਦਾ ਸਮਾਪਨ ਖ਼ੁਸ਼ੀ ਭਰੇ ਮਾਹੌਲ ਵਿਚ ਹੋਇਆ ਅਤੇ ਸਾਰੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਡੀ.ਸੀ. ਅਤੇ ਵਿਧਾਇਕ ਨੂੰ ਸੌਂਪੇ ਮੰਗ ਪੱਤਰ 1 ਸਤੰਬਰ ਤੋਂ ਸੰਘਰਸ਼ ਦੀ ਚਿਤਾਵਨੀ
Ad Position 24