28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ

ਗੁਰੂਹਰਸਹਾਏ, 27 ਅਗਸਤ (ਕਪਿਲ ਕੰਧਾਰੀ)-ਜੋਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੀ. ਐੱਸ.

Ad Position 21
No active advertisement
ਅਜੀਤ ਡੈਸਕ 28-08-2026
ਗੁਰੂਹਰਸਹਾਏ, 27 ਅਗਸਤ (ਕਪਿਲ ਕੰਧਾਰੀ)-ਜੋਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਰਜਿਸਟਰੇਸ਼ਨ ਨੰਬਰ 41 ਅਤੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਗੁਰੂਹਰਸਹਾਏ ਦੇ ਸਾਹਮਣੇ ਰੋਸ ਧਰਨਾ ਦਿੱਤਾ ਗਿਆ। ਧਰਨਾ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਦੇ ਪ੍ਰਧਾਨ ਗੁਰੂਹਰਸਹਾਏ ਹੈਪੀ ਬੇਦੀ ਦੀ ਅਗਵਾਈ ਹੇਠ ਦਿੱਤਾ ਗਿਆ।ਧਰਨੇ ਦੀ ਪ੍ਰਧਾਨਗੀ ਰਾਕੇਸ਼ ਸੈਣੀ ਅਤੇ ਮੁਲਾਜ਼ਮ ਯੂਨਾਈਟਿਡ ਆਰਗਨਾਈਜ਼ੇਸ਼ਨ ਦੇ ਸਰਕਲ ਪ੍ਰਧਾਨ ਹਰਮੀਤ ਚੰਦ ਵਲੋਂ ਕੀਤੀ ਗਈ। ਜਦਕਿ ਸਟੇਜ ਦੀ ਕਾਰਵਾਈ ਰਾਜੇਸ਼ ਦੱਤਾ, ਜੋਨਲ ਪ੍ਰਧਾਨ, ਅਤੇ ਹਿਰਤੇਸ਼ ਕੁਮਾਰ, ਜਨਰਲ ਸਕੱਤਰ ਪੰਜਾਬ, ਵੱਲੋਂ ਸੰਭਾਲੀ ਗਈ।ਇਸ ਮੌਕੇ ਵੱਖ-ਵੱਖ ਮੁਲਾਜ਼ਮ ਆਗੂਆਂ ਅਸ਼ਵਨੀ ਕੁਮਾਰ, ਕਰਨੈਲ ਸਿੰਘ, ਰੋਸ਼ਨ ਲਾਲ, ਸੁਖਚੈਨ ਸਿੰਘ, ਰਣਬੀਰ ਸਿੰਘ ਮਮਦੋਟ, ਨੰਦ ਲਾਲ, ਕਰਮਜੀਤ ਸਿੰਘ, ਬਲਵੰਤ ਬਿੱਟੂ ਅਤੇ ਵਰਿੰਦਰ ਕੁਮਾਰ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਜੋਇੰਟ ਫੋਰਮ ਵਲੋਂ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਕਰੀਬ 60 ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਜਾ ਚੁੱਕਾ ਹੈ। ਇਨ੍ਹਾਂ ਮੰਗਾਂ ਵਿਚ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, 17.7.2020 ਦੇ ਪੱਤਰ ਨੂੰ ਰੱਦ ਕਰਨਾ, ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਬੰਦ ਕੀਤੇ ਪੱਤੇ ਲਾਗੂ ਕਰਨਾ ਅਤੇ 35,400 ਰੁਪਏ ਦਾ ਪੇ ਸਕੇਲ ਲਾਗੂ ਕਰਨਾ ਆਦਿ ਮੁੱਖ ਮੰਗਾਂ ਸ਼ਾਮਲ ਹਨ।ਬੁਲਾਰਿਆਂ ਨੇ ਕਿਹਾ ਕਿ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਲੋਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ
Ad Position 24