28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਜ਼ੀਰਾ,27 ਅਗਸਤ (ਰਜਨੀਸ਼ ਕਥੂਰੀਆ)-ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਪ੍ਰਤੀ ਪਿਆਰ, ਸਨੇਹ ਅਤੇ ਸਤਿਕਾਰ ਦੀ ਭਾਵਨਾ ਪ੍ਰਗਟ ਕੀਤੀ।

Ad Position 21
No active advertisement
ਅਜੀਤ ਡੈਸਕ 28-08-2026
ਜ਼ੀਰਾ,27 ਅਗਸਤ (ਰਜਨੀਸ਼ ਕਥੂਰੀਆ)-ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਪ੍ਰਤੀ ਪਿਆਰ, ਸਨੇਹ ਅਤੇ ਸਤਿਕਾਰ ਦੀ ਭਾਵਨਾ ਪ੍ਰਗਟ ਕੀਤੀ। ਸਕੂਲ ਵਿਚ ਰੱਖੜੀ ਨਾਲ ਸਬੰਧਤ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਸੁੰਦਰ ਅਤੇ ਰੰਗ-ਬਿਰੰਗੀਆਂ ਰਖੜੀਆਂ ਤਿਆਰ ਕਰਕੇ ਆਪਣੀ ਕਲਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਸੀ ਪਿਆਰ, ਸਤਿਕਾਰ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਸਕੂਲ ਦਾ ਸਮੁੱਚਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅੱਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਰੱਖੜੀ ਸਿਰਫ਼ ਭੈਣ-ਭਰਾ ਦੇ ਪਿਆਰ ਦਾ ਪ੍ਰਤੀਕ ਹੀ ਨਹੀਂ, ਸਗੋਂ ਇਹ ਵਿਸ਼ਵਾਸ, ਸਤਿਕਾਰ, ਸਨੇਹ ਅਤੇ ਪਰਿਵਾਰਕ ਏਕਤਾ ਦਾ ਸੰਦੇਸ਼ ਵੀ ਦਿੰਦਾ ਹੈ। ਸਕੂਲ ਪ੍ਰਬੰਧਕਾਂ ਨੇ ਰੱਖੜੀ ਨਾਲ ਸੰਬੰਧਿਤ ਸਰਗਰਮੀਆਂ ਵਿਚ ਇਹ ਭਾਗ ਲੈਣ ’ਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਭਲਕੇ ਹੋਣਗੇ ਏ.ਐੱਸ.ਆਈ.ਐੱਸ.ਸੀ. ਉੱਤਰੀ ਭਾਰਤ ਸਾਹਿਤਕ ਮੁਕਾਬਲੇ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਅੱਗੇ ਧਰਨਾ
Ad Position 24