28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਬੱਸ ਰੇਡ ਦੇ ਮਾਧਿਅਮ ਨਾਲ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ

ਫ਼ਿਰੋਜ਼ਪੁਰ, 27 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ ਸੀਨੀਅਰ ਮੰਡਲ ਕਮਰਸ਼ੀਅਲ ਪ੍ਰਬੰਧਕ ਬਸੰਤ ਕੁਮਾਰ ਦੇ ਨਿਰਦੇਸ਼ਾਂ ’ਤੇ 25 ਅਗਸਤ ਨੂੰ ਕੋਟਕਪੂਰਾ ਅਤੇ ਮੋਗਾ ਰੇਲਵੇ ਸਟੇਸ਼ਨਾਂ ’ਤੇ ਬੱਸ ਰੇਡ ਦੇ ਮਾਧਿਅਮ ਨਾਲ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਬਿਨਾਂ ਟਿਕਟ ਅਤੇ ਅਨਿਯਮਿਤ ਟਿਕਟ ’ਤੇ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਖ਼ਿਲਾਫ਼ ਲਗਾਤਾਰ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਵਿਚ ਸੀਨੀਅਰ ਮੰਡਲ ਕਮਰਸ਼ੀਅਲ ਪ੍ਰਬੰਧਕ ਬਸੰਤ ਕੁਮਾਰ ਦੇ ਨਿਰਦੇਸ਼ਾਂ ’ਤੇ 25 ਅਗਸਤ ਨੂੰ ਕੋਟਕਪੂਰਾ ਅਤੇ ਮੋਗਾ ਰੇਲਵੇ ਸਟੇਸ਼ਨਾਂ ’ਤੇ ਬੱਸ ਰੇਡ ਦੇ ਮਾਧਿਅਮ ਨਾਲ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ। ਮੁਹਿੰਮ ਦੌਰਾਨ ਟਿਕਟ ਚੈਕਿੰਗ ਅਮਲੇ ਅਤੇ ਰੇਲਵੇ ਸੁਰੱਖਿਆ ਬਲ ਦੀ ਸਾਂਝੀ ਟੀਮ ਨੇ ਵੱਖ-ਵੱਖ ਸਟੇਸ਼ਨਾਂ ਅਤੇ ਟਰੇਨਾਂ ਵਿਚ ਅਚਾਨਕ ਟਿਕਟ ਚੈਕਿੰਗ ਕੀਤੀ। ਚੈਕਿੰਗ ਦੌਰਾਨ ਬਿਨਾਂ ਟਿਕਟ ਜਾਂ ਅਨਿਯਮਿਤ ਯਾਤਰਾ ਕਰ ਰਹੇ 200 ਯਾਤਰੀਆਂ ਨੂੰ ਫੜਿਆ ਗਿਆ ਅਤੇ ਉਨ੍ਹਾਂ ਤੋਂ 1,12,400 ਦਾ ਰੇਲ ਰੈਵੀਨਿਊ (ਮਾਲੀਆ) ਵਸੂਲ ਕੀਤਾ ਗਿਆ। ਸੀਨੀਅਰ ਮੰਡਲ ਕਮਰਸ਼ੀਅਲ ਪ੍ਰਬੰਧਕ ਬਸੰਤ ਕੁਮਾਰ ਨੇ ਦੱਸਿਆ ਕਿ ਕੋਟਕਪੂਰਾ ਅਤੇ ਮੋਗਾ ਰੇਲਵੇ ਸਟੇਸ਼ਨਾਂ ’ਤੇ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ’ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ। ਬੱਸ ਰੇਡ ਤਹਿਤ ਟਿਕਟ ਚੈਕਿੰਗ ਟੀਮ ਬੱਸ ਰਾਹੀਂ ਵੱਖ-ਵੱਖ ਸਟੇਸ਼ਨਾਂ ’ਤੇ ਪਹਿਲਾਂ ਹੀ ਪਹੁੰਚ ਗਈ ਅਤੇ ਉੱਥੋਂ ਲੰਘਣ ਵਾਲੀਆਂ ਟਰੇਨਾਂ ਅਤੇ ਸਟੇਸ਼ਨ ਪਰਿਸਰ ਵਿਚ ਅਚਾਨਕ ਟਿਕਟ ਚੈਕਿੰਗ ਕੀਤੀ ਗਈ। ਫ਼ਿਰੋਜ਼ਪੁਰ ਮੰਡਲ ਯਾਤਰੀਆਂ ਨੂੰ ਅਪੀਲ ਕਰਦਾ ਹੈ ਕਿ ਹਮੇਸ਼ਾ ਉਚਿੱਤ ਅਤੇ ਵੈਧ ਟਿਕਟ ਲੈ ਕੇ ਹੀ ਯਾਤਰਾ ਕਰਨ ਅਤੇ ਟਿਕਟ ਚੈਕਿੰਗ ਵਿਚ ਰੇਲਵੇ ਕਰਮਚਾਰੀਆਂ ਦਾ ਸਹਿਯੋਗ ਕਰਨ। ਯਾਤਰੀਆਂ ਨੂੰ ਬਿਹਤਰ ਅਤੇ ਸੁਵਿਧਾਜਨਕ ਰੇਲ ਯਾਤਰਾ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿਚ ਵੀ ਇਸ ਤਰ੍ਹਾਂ ਦੀਆਂ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ ’ਚ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਅਗਲੀ ਖ਼ਬਰ ਜੋਗਿੰਦਰਾ ਕਾਨਵੈਂਟ ਸਕੂਲ ਵਿਖੇ ਭਲਕੇ ਹੋਣਗੇ ਏ.ਐੱਸ.ਆਈ.ਐੱਸ.ਸੀ. ਉੱਤਰੀ ਭਾਰਤ ਸਾਹਿਤਕ ਮੁਕਾਬਲੇ
Ad Position 24