ਭਾਖੜਾ ਡੈਮ ’ਚ ਪੰਜਾਬ ਦੀ ਹਿੱਸੇਦਾਰੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ- ਕਿਸਾਨ ਆਗੂ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੁੱਦਕੀ ਦੀ ਹੋਈ ਮੀਟਿੰਗ
ਮੁੱਦਕੀ, 27 ਅਗਸਤ (ਭਾਰਤ ਭੂਸ਼ਨ ਅਗਰਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੁੱਦਕੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ। ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੈਮ ਪੰਜਾਬ ਦੇ ਲੋਕਾਂ ਦੇ ਟੈਕਸਾਂ ਅਤੇ ਇੱਥੋਂ ਦੇ ਵਸੀਲਿਆਂ ਨਾਲ ਬਣੇ ਹਨ, ਇਸ ਲਈ ਇੱਥੋਂ ਦੀ ਹਿੱਸੇਦਾਰੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਦਕੀ, 27 ਅਗਸਤ (ਭਾਰਤ ਭੂਸ਼ਨ ਅਗਰਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਇਕਾਈ ਮੁੱਦਕੀ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਭਾਗ ਲਿਆ। ਪ੍ਰਧਾਨ ਜੋਗਿੰਦਰ ਸਿੰਘ ਸੰਧੂ ਛਿੰਦਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੈਮ ਪੰਜਾਬ ਦੇ ਲੋਕਾਂ ਦੇ ਟੈਕਸਾਂ ਅਤੇ ਇੱਥੋਂ ਦੇ ਵਸੀਲਿਆਂ ਨਾਲ ਬਣੇ ਹਨ, ਇਸ ਲਈ ਇੱਥੋਂ ਦੀ ਹਿੱਸੇਦਾਰੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨਾਂ ਨੇ ਪੰਜਾਬ ਦੇ ਭਾਖੜਾ ਡੈਮ ਵਿਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਖ਼ਤਮ ਕਰਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾਣ ਵਾਲੇ ਮੁਕਤ ਵਪਾਰ ਸਮਝੌਤੇ ਨਾਲ ਭਾਰਤੀ ਖੇਤੀ ਅਤੇ ਡੇਅਰੀ ਸੈਕਟਰ ਨੂੰ ਤਬਾਹ ਕਰਕੇ ਰੱਖ ਦੇਵੇਗਾ। ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ’ਤੇ ਦਬਾਅ ਪਾਉਣ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿਚ ਸੱਤ ਦਿਨਾਂ ਦਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ’ਚ ਲਖਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਮਹਿੰਦਰ ਸਿੰਘ, ਮਹਿੰਦਰ ਸਿੰਘ ਭੁੱਚੋ ਕਾ ਐਮ.ਸੀ., ਜੋਗਿੰਦਰ ਸਿੰਘ ਸਰਹੰਦ ਵਾਲੇ, ਬਲਵਿੰਦਰ ਸਿੰਘ ਸਰਹੰਦ ਵਾਲੇ, ਉਪਦੇਸ਼ ਸਿੰਘ, ਬਲਬੀਰ ਸਿੰਘ, ਸੁਖਪ੍ਰੀਤ ਸਿੰਘ, ਜਗਮੀਤ ਸਿੰਘ, ਸਰਬਜੋਤ ਸਿੰਘ, ਗੁਰਪ੍ਰੀਤ ਸਿੰਘ, ਅਮਰਿੰਦਰ ਸਿੰਘ, ਸ਼ਰਨਦੀਪ ਸਿੰਘ, ਬੌਬੀ ਮਨਚੰਦਾ, ਜੋਗਿੰਦਰ ਸਿੰਘ ਭੰਬਾ, ਜਗਮੀਤ ਸਿੰਘ ਗਿੱਲ, ਇਕਬਾਲ ਸਿੰਘ ਐਮ.ਸੀ., ਕੁਲਦੀਪ ਸਿੰਘ ਨੰਬਰਦਾਰ, ਬਾਬਾ ਚੰਦ ਸਿੰਘ ਆਦਿ ਹਾਜ਼ਰ ਸਨ।