ਫ਼ਾਜ਼ਿਲਕਾ ਪੁਲਿਸ ਵਲੋਂ ਸਰਹੱਦ ਪਾਰ ਨਸ਼ਾ ਅਤੇ ਹਥਿਆਰ ਤਸਕਰੀ ਦੇ ਗਰੋਹ ਦਾ ਪਰਦਾਫਾਸ਼, 2 ਤਸਕਰ ਗ੍ਰਿਫ਼ਤਾਰ ਪਿਸਤੌਲ, ਮੈਗਜ਼ੀਨ, ਕਾਰਤੂਸ, ਹੈਰੋਇਨ, ਡਰੱਗ ਮਨੀ ਅਤੇ ਕਾਰ ਬਰਾਮਦ
ਫ਼ਾਜ਼ਿਲਕਾ, 27 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ 2 ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਤਿੰਨ ਮੈਗਜ਼ੀਨ, ਸੱਤ ਜ਼ਿੰਦਾ 9 ਐਮ.
ਫ਼ਾਜ਼ਿਲਕਾ, 27 ਅਗਸਤ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਅਤੇ ਹਥਿਆਰ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ 2 ਕਥਿਤ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਤਿੰਨ ਮੈਗਜ਼ੀਨ, ਸੱਤ ਜ਼ਿੰਦਾ 9 ਐਮ.ਐਮ ਕਾਰਤੂਸ, 4 ਗਰਾਮ ਹੈਰੋਇਨ, ਦੋ ਮੋਬਾਈਲ ਫ਼ੋਨ, 22 ਹਜ਼ਾਰ ਰੁਪਏ ਦੀ ਡਰੱਗ ਮਨੀ, ਕੰਪਿਊਟਰ ਵਜ਼ਨ ਕੰਡਾ ਅਤੇ ਇਕ ਹੁੰਡਈ ਆਈ-20 ਕਾਰ ਬਰਾਮਦ ਕੀਤੀ ਹੈ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਿੰਦਰ ਕੁਮਾਰ ਨੇ ਦੱਸਿਆ ਕਿ 13 ਅਗਸਤ 2026 ਨੂੰ ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਬੀ.ਐੱਸ.ਐੱਫ ਨਾਲ ਸਾਂਝੀ ਕਾਰਵਾਈ ਦੌਰਾਨ ਪਿੰਡ ਮੂੰਬੇ ਕੇ ਨੇੜੇ ਝੋਨੇ ਦੇ ਖੇਤਾਂ ਵਿਚੋਂ ਇਕ ਡਰੋਨ, ਇਕ ਪਿਸਤੌਲ, ਦੋ ਮੈਗਜ਼ੀਨ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਸਨ। ਇਸ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 250 ਮਿਤੀ 13 ਅਗਸਤ 2026 ਤਹਿਤ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11, 12 ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25/54/59 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਵਲੋਂ ਤਕਨੀਕੀ ਅਤੇ ਖ਼ੁਫ਼ੀਆ ਸਾਧਨਾਂ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਇਸੇ ਦੌਰਾਨ 26 ਅਗਸਤ ਨੂੰ ਰਿੰਕੂ ਸਿੰਘ ਉਰਫ਼ ਰੌਕੀ ਪੁੱਤਰ ਕੁਲਦੀਪ ਸਿੰਘ ਅਤੇ ਤੇਜਾ ਸਿੰਘ ਪੁੱਤਰ ਤਾਰਾ ਸਿੰਘ ਦੋਵੇਂ ਵਾਸੀ ਮੂੰਬੇ ਕੇ ਥਾਣਾ ਸਦਰ ਫ਼ਾਜ਼ਿਲਕਾ ਨੂੰ ਹੁੰਡਈ ਆਈ-20 ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਅਨੁਸਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ (ਬਾਕੀ ਸਫ਼ਾ 7 ’ਤੇ)