29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਪੱਧਰੀ ਖੋ-ਖੋ ਤੇ ਰੱਸਾਕਸ਼ੀ ਮੁਕਾਬਲੇ ’ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ

ਮੱਲਾਂਵਾਲਾ, 28 ਅਗਸਤ (ਗੁਰਦੇਵ ਸਿੰਘ)-ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 29-08-2026
ਮੱਲਾਂਵਾਲਾ, 28 ਅਗਸਤ (ਗੁਰਦੇਵ ਸਿੰਘ)-ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ। ਇਸ ਦੌਰਾਨ ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਖੋ-ਖੋ ਦੀਆਂ 19 ਟੀਮਾਂ ਅਤੇ ਰੱਸਾਕਸ਼ੀ ਦੀਆਂ 21 ਟੀਮਾਂ ਨੇ ਭਾਗ ਲਿਆ। ਅੰਡਰ-14, 17 ਅਤੇ 19 ਲੜਕੀਆਂ ਦੀਆਂ ਟੀਮਾਂ ਨੇ ਖੋ-ਖੋ ਅਤੇ ਰੱਸਾਕਸ਼ੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 14, 17 ਤੇ 19 ਲੜਕਿਆਂ ਦੀਆਂ ਟੀਮਾਂ ਨੇ ਖੋ-ਖੋ ਤੇ ਰੱਸਾਕਸ਼ੀ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਟੂਰਨਾਮੈਂਟ ਦੇ ਉਦਘਾਟਨ ਦੌਰਾਨ ਮਹਾਂਪੁਰਸ਼ ਬਾਬਾ ਸ਼ਿੰਦਰ ਸਿੰਘ, ਕਮੇਟੀ ਮੈਂਬਰ ਮਨਜੀਤ ਸਿੰਘ ਸਾਬਕਾ ਚੇਅਰਮੈਨ, ਸੁਖਦੇਵ ਸਿੰਘ ਪ੍ਰਧਾਨ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਵੱਖ-ਵੱਖ ਸਕੂਲਾਂ ਦੀਆਂ ਜੇਤੂ ਟੀਮਾਂ ਨੂੰ ਸੰਸਥਾ ਦੇ ਪ੍ਰਿੰਸੀਪਲ ਇਕਬਾਲ ਸਿੰਘ, ਵੱਟੂ ਭੱਟੀ ਸਕੂਲ ਦੇ ਵਾਈਸ ਪ੍ਰਿੰਸੀਪਲ ਮਨਦੀਪ ਸਿੰਘ, ਡੀ.ਪੀ ਅਮਰਜੀਤ ਸਿੰਘ, ਕਮੇਟੀ ਮੈਂਬਰ ਸੁਰਿੰਦਰਜੀਤ ਸਿੰਘ ਅਤੇ ਡੀ.ਪੀ ਬਲਜੀਤ ਸਿੰਘ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਾਰੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਰਾਜ ਪੱਧਰ ’ਤੇ ਖੇਡ ਕੇ ਜਿੱਤਣ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਖ਼ਾਲਸਾ ਸਕੂਲ ਦਾ ਸਮੁੱਚਾ ਜੈਂਟਸ ਸਟਾਫ਼, ਨਾਨ-ਟੀਚਿੰਗ ਸਟਾਫ਼ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਹਿਊਮਨ ਰਾਈਟਸ ਫਰੰਟ ਦੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਨੇ ਵੱਖ-ਵੱਖ... ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24