28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖ਼ੁਸ਼ੀ ਫਾਊਂਡੇਸ਼ਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਖੇਡ ਕਿੱਟਾਂ ਵੰਡੀਆਂ

ਫ਼ਾਜ਼ਿਲਕਾ, 28 ਅਗਸਤ (ਅਮਰਜੀਤ ਸ਼ਰਮਾ)-ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਹੌਜ ਗੰਧੜ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਵਾਲੀਬਾਲ ਅਤੇ ਫੁੱਟਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਬੁਰੀ ਅਲਾਮਤ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਵਧੀਆ ਜ਼ਰੀਆ ਹਨ।

Ad Position 21
No active advertisement
ਅਜੀਤ ਡੈਸਕ 29-08-2026
ਫ਼ਾਜ਼ਿਲਕਾ, 28 ਅਗਸਤ (ਅਮਰਜੀਤ ਸ਼ਰਮਾ)-ਖ਼ੁਸ਼ੀ ਫਾਊਂਡੇਸ਼ਨ ਦੀ ਚੇਅਰਪਰਸਨ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖ਼ੁਸ਼ਬੂ ਸਵਨਾ ਵਲੋਂ ਪਿੰਡ ਹੌਜ ਗੰਧੜ ਵਿਖੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਮਕਸਦ ਨਾਲ ਵਾਲੀਬਾਲ ਅਤੇ ਫੁੱਟਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਮੈਡਮ ਖ਼ੁਸ਼ਬੂ ਸਵਨਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਬੁਰੀ ਅਲਾਮਤ ਤੋਂ ਬਚਾਉਣ ਲਈ ਖੇਡਾਂ ਸਭ ਤੋਂ ਵਧੀਆ ਜ਼ਰੀਆ ਹਨ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਦਾ ਮੁੱਖ ਮਕਸਦ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੈ, ਤਾਂ ਜੋ ਪੰਜਾਬ ਨੂੰ ਮੁੜ ’ ਰੰਗਲਾ ਪੰਜਾਬ’ ਬਣਾਇਆ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ, ਪੰਚਾਇਤ ਮੈਂਬਰ, ਫਾਊਂਡੇਸ਼ਨ ਦੇ ਵਲੰਟੀਅਰ ਅਤੇ ਵੱਡੀ ਗਿਣਤੀ ’ਚ ਖਿਡਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯਾਰਾ ਜ਼ਿੰਕ ਦੀ ਗੁਣਵੱਤਾ ’ਤੇ ਸਵਾਲ, ਕਿਸਾਨ ਮੇਲਿਆਂ ’ਚ ਸਟਾਲ ਨਾ ਲਗਾਉਣ ਦੀ ਮੰਗ ਅਗਲੀ ਖ਼ਬਰ ਸ੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਝੰਡਾ ਯਾਤਰਾ ’ਚ ਲਿਆ ਭਾਗ
Ad Position 24