28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮ ਜਥੇਬੰਦੀਆਂ ਨੇ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 28 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ ਪੀ. ਐੱਸ.

Ad Position 21
No active advertisement
ਫ਼ਾਜ਼ਿਲਕਾ ਵਿਖੇ ਬਿਜਲੀ ਬੋਰਡ ਦੇ ਕਰਮਚਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 29-08-2026
ਫ਼ਾਜ਼ਿਲਕਾ, 28 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਰਵੱਈਏ ਦੇ ਵਿਰੋਧ ਵਿਚ ਪੀ.ਐੱਸ.ਐੱਸ.ਸੀ.ਦੀ ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ, ਬਿਜਲੀ ਮੁਲਾਜ਼ਮ ਏਕਤਾ ਮੰਚ ਅਤੇ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਸਮੇਤ ਪੰਜਾਬ ਦੀਆਂ ਸਾਂਝੀਆਂ ਅਤੇ ਸਾਂਝੇਦਾਰ ਜਥੇਬੰਦੀਆਂ ਦੇ ਆਗੂਆਂ ਵਲੋਂ ਫ਼ਾਜ਼ਿਲਕਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਬੀਤੀ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਨੂੰ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਵਾਸਤੇ ਸੱਦਿਆ ਗਿਆ ਸੀ। ਪਰੰਤੂ ਸਰਕਾਰ ਵਲੋਂ ਮੁਲਾਜ਼ਮ ਆਗੂਆਂ ਨੂੰ ਇਹ ਲਿਖਤੀ ਤੌਰ ’ਤੇ ਦੇਣ ਲਈ ਕਿਹਾ ਗਿਆ ਕਿ ਪਹਿਲਾਂ ਹੜਤਾਲ ਵਾਪਸ ਲਈ ਜਾਵੇ, ਉਸ ਤੋਂ ਬਾਅਦ ਹੀ ਮੀਟਿੰਗ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਸਰਕਾਰ ਦੀ ਇਸ ਸ਼ਰਤ ਨੂੰ ਮੁੱਢੋਂ ਹੀ ਨਕਾਰ ਦਿੱਤਾ ਗਿਆ ਅਤੇ ਬਿਨਾਂ ਮੀਟਿੰਗ ਕੀਤੇ ਆਗੂ ਵਾਪਸ ਪਰਤ ਆਏ। ਇਸ ਦੇ ਰੋਸ ਵਜੋਂ ਸੂਬੇ ਭਰ ਵਿਚ ਮੁਲਾਜ਼ਮ ਜਥੇਬੰਦੀਆਂ ਵਲੋਂ ਆਪਣੇ-ਆਪਣੇ ਦਫ਼ਤਰਾਂ ਅੱਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 30 ਅਗਸਤ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਚੇਅਰਮੈਨ ਇੰਦਰਜੀਤ ਬਰਾੜ ਨੂੰ ਸਦਮਾ, ਰਿਸ਼ਤੇਦਾਰ ਦਵਿੰਦਰ ਸਿੱਧੂ ਦਾ ਦਿਹਾਂਤ ਅਗਲੀ ਖ਼ਬਰ ਯਾਰਾ ਜ਼ਿੰਕ ਦੀ ਗੁਣਵੱਤਾ ’ਤੇ ਸਵਾਲ, ਕਿਸਾਨ ਮੇਲਿਆਂ ’ਚ ਸਟਾਲ ਨਾ ਲਗਾਉਣ ਦੀ ਮੰਗ
Ad Position 24