29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਡੰਗਰ ਖੇੜਾ ’ਚ ਸਮੱਸਿਆਵਾਂ ਸੁਣੀਆਂ

ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਇਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ’ਚ ਨਵੇਂ ਬਣਾਏ ਵਾਲੀਬਾਲ ਗਰਾਊਂਡ ਅਤੇ ਜਿੰਮ ਦਾ ਉਦਘਾਟਨ ਵੀ ਕੀਤਾ।

Ad Position 21
No active advertisement
ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਸੁਖਜੀਤ ਸਿੰਘ ਬਰਾੜ 30-08-2026
ਅਬੋਹਰ, 29 ਅਗਸਤ (ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵਲੋਂ ਹਲਕੇ ਦੇ ਪਿੰਡ ਡੰਗਰ ਖੇੜਾ ਵਿਖੇ ਇਕ ਮਿਲਣੀ ਸਮਾਗਮ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ’ਚ ਨਵੇਂ ਬਣਾਏ ਵਾਲੀਬਾਲ ਗਰਾਊਂਡ ਅਤੇ ਜਿੰਮ ਦਾ ਉਦਘਾਟਨ ਵੀ ਕੀਤਾ। ਇਸ ਦੌਰਾਨ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਿੱਥੇ ਹਲਕੇ ਦੇ ਪਿੰਡਾਂ ’ਚ ਵਿਕਾਸ ਕਾਰਜ ਕਰਵਾਏ ਹਨ, ਉੱਥੇ ਹੀ ਹਰ ਪਿੰਡ ਦੇ ਸਰਕਾਰੀ ਸਕੂਲ ਦੀ ਨੁਹਾਰ ਬਦਲੀ ਹੈ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਖੇਡ ਮੈਦਾਨ ਬਣਾਏ ਹਨ। ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਵਲੋਂ ਬੀਤੇ ਸਾਢੇ ਚਾਰ ਸਾਲ ਦੌਰਾਨ ਕੀਤੇ ਕੰਮਾਂ ਦੇ ਦਮ ’ਤੇ ਲੜੇਗੀ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੈਸਰਤ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਮੁਲਾਕਾਤ ਕਰ ਜਾਣਿਆ ਹਾਲ ਅਗਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਵਿਖੇ ‘ਯੁਵਾ ਕੁਨੈਕਟ’ ਪ੍ਰੋਗਰਾਮ ਕਰਵਾਇਆ
Ad Position 24