29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜੈਸਰਤ ਸਿੰਘ ਸੰਧੂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਮੁਲਾਕਾਤ ਕਰ ਜਾਣਿਆ ਹਾਲ

ਜਲਾਲਾਬਾਦ, 29 ਅਗਸਤ (ਜਤਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ, ਜੈਸਰਤ ਸਿੰਘ ਸੰਧੂ ਖੜੁੰਜ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਜਾਣਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੈਸਰਤ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਹਤਮੰਦ ਹਨ ਅਤੇ ਪੂਰੀ ਚੜ੍ਹਦੀ ਕਲਾ ਵਿਚ ਹਨ।

Ad Position 21
No active advertisement
ਅਜੀਤ ਡੈਸਕ 30-08-2026
ਜਲਾਲਾਬਾਦ, 29 ਅਗਸਤ (ਜਤਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਪੰਜਾਬ ਸਟੇਟ ਕੋਆਪਰੇਟਿਵ ਬੈਂਕ ਲਿਮਟਿਡ, ਜੈਸਰਤ ਸਿੰਘ ਸੰਧੂ ਖੜੁੰਜ ਨੇ ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਜਾਣਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜੈਸਰਤ ਸਿੰਘ ਸੰਧੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸਿਹਤਮੰਦ ਹਨ ਅਤੇ ਪੂਰੀ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਨਾਲ ਕੁੱਝ ਦੇਰ ਬੈਠ ਕੇ ਹੋਈ ਵਾਰਤਾਲਾਪ ਨੇ ਉਨ੍ਹਾਂ ਨੂੰ ਵੀ ਜੋਸ਼ ਨਾਲ ਭਰਿਆ ਹੈ। ਉਨ੍ਹਾਂ ਦੱਸਿਆ ਕਿ ਹਲਕਾ ਜਲਾਲਾਬਾਦ ਵਿਖੇ 18 ਸਤੰਬਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਲਈ ਪਾਰਟੀ ਪ੍ਰਧਾਨ ਕਾਫ਼ੀ ਉਤਸ਼ਾਹਿਤ ਹਨ ਅਤੇ ਉਨ੍ਹਾਂ ਨੇ ਸਾਰੇ ਪਾਰਟੀ ਵਰਕਰਾਂ ਨੂੰ ਰੈਲੀ ਦੀ ਕਾਮਯਾਬੀ ਲਈ ਇੱਕਜੁੱਟ ਹੋ ਕੇ ਮਿਹਨਤ ਕਰਨ ਲਈ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ ਹਾਜ਼ਰ ਸਭ ਵਰਕਰਾਂ ਅਤੇ ਸਾਥੀਆਂ ਨੂੰ ਪਾਰਟੀ ਲਈ ਹੋਰ ਮਿਹਨਤ ਕਰਨ ਅਤੇ ਸੋਸ਼ਲ ਮੀਡੀਆ ਤੇ ਵੀ ਪਾਰਟੀ ਲਈ ਕੰਮ ਕਰਨ ਲਈ ਕਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਿੰਗਾਪੁਰ ਤੋਂ ਪਰਤੇ ਨਿਰਦੇਸ਼ਕ ਰਜੀਵ ਗੁਪਤਾ ਦਾ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਡੰਗਰ ਖੇੜਾ ’ਚ ਸਮੱਸਿਆਵਾਂ ਸੁਣੀਆਂ
Ad Position 24