1 ਸਤੰਬਰ ਨੂੰ ਚੰਡੀਗੜ੍ਹ ’ਚ ਦਿੱਤਾ ਜਾਵੇਗਾ ਵਿਸ਼ਾਲ ਧਰਨਾ-ਨਿਸ਼ਾਨ ਸਿੰਘ ਢਿੱਲੋਂ
ਮੰਡੀ ਅਰਨੀਵਾਲਾ, 29 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਦੇ ਹੱਲ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਵਿਸ਼ਾਲ ਧਰਨੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨੀ ਮੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਅਤੇ 80 ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ।
ਮੰਡੀ ਅਰਨੀਵਾਲਾ, 29 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਫ਼ਾਜ਼ਿਲਕਾ ਪ੍ਰਧਾਨ ਨਿਸ਼ਾਨ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਦੇ ਹੱਲ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਵਿਸ਼ਾਲ ਧਰਨੇ ਵਿਚ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਕਿਸਾਨੀ ਮੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਅਤੇ 80 ਨੂੰ ਰੱਦ ਕਰਨ ਲਈ ਵਿਧਾਨ ਸਭਾ ਦੇ ਇਜਲਾਸ ਵਿਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ। ਇਸ ਤੋਂ ਇਲਾਵਾ ਲੈਂਡ ਪੁਲਿੰਗ ਪਾਲਿਸੀ ਤਹਿਤ ਕਿਸਾਨਾਂ ਦੀਆਂ ਜ਼ਮੀਨਾਂ ਅਧਿਗ੍ਰਹਿਣ ਕਰਨ ਵਾਲਾ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤਾ ਜਾਵੇ। ਕੇਂਦਰ ਸਰਕਾਰ ਨਾਲ ਸਬੰਧਿਤ ਮੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਹਰ ਕਿਸਮ ਦੇ ਕਰਜ਼ੇ ਤੁਰੰਤ ਖ਼ਤਮ ਕੀਤੇ ਜਾਣ। ਡਾ.ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ 32+50 ਪ੍ਰਤੀਸ਼ਤ ਫ਼ਾਰਮੂਲੇ ਤਹਿਤ ਫ਼ਸਲਾਂ ਦੀ ਖ਼ਰੀਦ ਐਮ.ਐੱਸ.ਪੀ ’ਤੇ ਯਕੀਨੀ ਬਣਾਈ ਜਾਵੇ ਅਤੇ ਭਾਰਤ-ਅਮਰੀਕਾ ਮੁਫ਼ਤ ਵਪਾਰ ਸਮਝੌਤਾ ਤੁਰੰਤ ਰੱਦ ਕੀਤਾ ਜਾਵੇ।