ਫ਼ਾਜ਼ਿਲਕਾ ਅਪਰਾਧਨਾਮਾ -ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 3 ਮੁਕੱਦਮੇ ਦਰਜ
ਹੈਰੋਇਨ ਸਮੇਤ 1 ਵਿਅਕਤੀ ਕਾਬੂ
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.
ਫ਼ਾਜ਼ਿਲਕਾ, 29 ਅਗਸਤ (ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ.ਪਾਇਲ ਬਜਾਜ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਦਾਣਾ ਮੰਡੀ ਵੈਰੋਕੇ ਕੋਲ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ। ਜੋ ਆਪਣੇ ਸੱਜੇ ਹੱਥ ਵਿਚ ਫੜੀ ਵਸਤੂ ਨੂੰ ਜ਼ਮੀਨ ’ਤੇ ਸੁੱਟ ਕੇ ਪਿੱਛੇ ਵੱਲ ਤੇਜ਼ ਕਦਮੀ ਹੋ ਤੁਰਿਆ। ਪੁਲਿਸ ਵਲੋਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਤਲਾਸ਼ੀ ਕਰਨ ’ਤੇ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਮੰਨੂੰ ਪੁੱਤਰ ਪ੍ਰਿਥੀ ਪੁੱਤਰ ਦਲੀਪ ਵਾਸੀ ਮੰਨੇ ਵਾਲਾ ਫਾਟਕ ਜਲਾਲਾਬਾਦ ਵਜੋਂ ਹੋਈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਐਕਸੀਡੈਂਟ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਐਕਸੀਡੈਂਟ ਕਰਕੇ ਸੱਟਾਂ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਸ.ਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਰਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਜੋਧਾ ਭੈਣੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਪਿਤਾ ਦਰਸ਼ਨ ਸਿੰਘ ਆਪਣੇ ਪਿਤਾ ਸਮੇਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਫੱਤੂ ਵਾਲਾ ਤੋਂ ਖਾਦ ਲੈਣ ਲਈ ਆ ਰਹੇ ਸੀ। ਜਦੋਂ ਉਹ ਪਿੰਡ ਫੱਤੂ ਵਾਲਾ ਤੋਂ 200 ਮੀਟਰ ਅੱਗੇ ਸੀ ਤਾਂ ਸਾਹਮਣੇ ਤੋਂ ਧਰਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਜੋਧਾ ਭੈਣੀ ਨੇ ਆਪਣਾ ਮੋਟਰਸਾਈਕਲ ਤੇਜ਼ ਅਤੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ ਵਿਚ ਮਾਰਿਆ, ਜਿਸ ਨਾਲ ਉਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਨੁਕਸਾਨ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।। ਹੈਰੋਇਨ ਦਾ ਨਸ਼ਾ ਕਰਨ ਵਾਲਾ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਹੋਏ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਜ਼ਦੀਕ ਪਾਣੀ ਵਾਲੀ ਡਿੱਗੀ ਜੰਡ ਵਾਲਾ ਖਰਤਾ ਰੋਡ ਫ਼ਾਜ਼ਿਲਕਾ ਪੁੱਜੀ ਤਾਂ ਦਿਵਾਸ਼ ਪੁੱਤਰ ਸੁਰਿੰਦਰ ਕੁਮਾਰ ਵਾਸੀ ਬਾਦਲ ਕਾਲੋਨੀ ਫ਼ਾਜ਼ਿਲਕਾ ਨਸ਼ਾ ਕਰਦਾ ਹਾਜ਼ਰ ਮਿਲਿਆ। ਪੁਲਿਸ ਵਲੋਂ ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਇਕ ਲਾਈਟਰ, ਸੜੀ ਹੋਈ ਸਿਲਵਰ ਪੰਨੀ ਹੈਰੋਇਨ ਅਲੂਦ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਰੋਲ ਕੀਤਾ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।