01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਜੀਨੀਅਸ ਕਾਨਵੈਂਟ ਸਕੂਲ ’ਚ ‘ਭਾਰਤ ਕੋ ਜਾਣੋ’ ਪ੍ਰਤੀਯੋਗਤਾ ਕਰਵਾਈ

ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ, ਸੰਸਕਾਰਾਂ ਦੇ ਵਿਕਾਸ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਖਿਲ ਭਾਰਤੀ ‘ਭਾਰਤ ਕੋ ਜਾਣੋ’ ਮੁਕਾਬਲਾ-2026 ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਚ ਵਿਦਿਆਰਥੀਆਂ ਕੋਲੋਂ ਭਾਰਤ ਦੇ ਇਤਿਹਾਸ, ਅਮੀਰ ਸਭਿਆਚਾਰ, ਪਰੰਪਰਾਵਾਂ, ਭੂਗੋਲਿਕ ਵਿਸ਼ੇਸ਼ਤਾਵਾਂ ਅਤੇ ਰਾਸ਼ਟਰੀ ਪ੍ਰਤੀਕਾਂ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ।

Ad Position 21
No active advertisement
ਅਜੀਤ ਡੈਸਕ 01-09-2026
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ, ਸੰਸਕਾਰਾਂ ਦੇ ਵਿਕਾਸ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਅਖਿਲ ਭਾਰਤੀ ‘ਭਾਰਤ ਕੋ ਜਾਣੋ’ ਮੁਕਾਬਲਾ-2026 ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਵਿਚ ਵਿਦਿਆਰਥੀਆਂ ਕੋਲੋਂ ਭਾਰਤ ਦੇ ਇਤਿਹਾਸ, ਅਮੀਰ ਸਭਿਆਚਾਰ, ਪਰੰਪਰਾਵਾਂ, ਭੂਗੋਲਿਕ ਵਿਸ਼ੇਸ਼ਤਾਵਾਂ ਅਤੇ ਰਾਸ਼ਟਰੀ ਪ੍ਰਤੀਕਾਂ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ। ਇਹ ਮੁਕਾਬਲਾ ਸੀਨੀਅਰ ਅਤੇ ਜੂਨੀਅਰ ਦੋ ਵਰਗਾਂ ਵਿਚ ਕਰਵਾਇਆ ਗਿਆ। ਸੀਨੀਅਰ ਵਰਗ ਵਿਚ 9ਵੀਂ ਜਮਾਤ ਦੀ ਚੋਣਵੀਂ ਵਿਦਿਆਰਥਣ ਗੁਣਗੁਣ ਨੇ ਪਹਿਲਾ ਅਤੇ 10ਵੀਂ ਜਮਾਤ ਦੀ ਸਨੇਹਾ ਨੇ ਦੂਜਾ ਸਥਾਨ ਹਾਸਲ ਕੀਤਾ। ਜੂਨੀਅਰ ਵਰਗ ਵਿਚ 8ਵੀਂ ਜਮਾਤ ਦੇ ਮੋਹਿਤ ਨੇ ਪਹਿਲਾ ਅਤੇ 6ਵੀਂ ਜਮਾਤ ਦੀ ਰੂਹਾਨੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕਵਿਤਾ ਸਪੜਾ ਅਤੇ ਮੈਨੇਜਿੰਗ ਡਾਇਰੈਕਟਰ ਰਾਘਵ ਸਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਬੌਧਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ, ਭਾਰਤੀ ਸੰਸਕ੍ਰਿਤੀ ਅਤੇ ਗੌਰਵਸ਼ਾਲੀ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਕੂਲ ਪ੍ਰਬੰਧਕਾਂ ਵਲੋਂ ਸਮੂਹ ਜੇਤੂਆਂ ਅਤੇ ਸਟਾਫ਼ ਮੈਂਬਰਾਂ ਦੀ ਸ਼ਲਾਘਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ’ਤੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’-ਏਡਿਡ ਸਕੂਲ ਯੂਨੀਅਨ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲਗਾਏ ਕੈਂਪ ਦੌਰਾਨ 175 ਮਰੀਜ਼ਾਂ ਦੀਆਂ ਅੱਖਾਂ ਦੀ ਕੀਤੀ ਜਾਂਚ, 22 ਆਪ੍ਰੇਸ਼ਨ ਲਈ ਚੁਣ...
Ad Position 24