01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਅਧਿਆਪਕ ਦਿਵਸ ’ਤੇ ਮਨਾਇਆ ਜਾਵੇਗਾ ‘ਕਾਲਾ ਅਧਿਆਪਕ ਦਿਵਸ’-ਏਡਿਡ ਸਕੂਲ ਯੂਨੀਅਨ

ਫ਼ਾਜ਼ਿਲਕਾ, 31 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਅਤੇ ਸੇਵਾਮੁਕਤ ਅਧਿਆਪਕਾਂ ਦੇ ਪੈਨਸ਼ਨ ਪੀ. ਪੀ.

Ad Position 21
No active advertisement
ਅਜੀਤ ਡੈਸਕ 01-09-2026
ਫ਼ਾਜ਼ਿਲਕਾ, 31 ਅਗਸਤ (ਅਮਰਜੀਤ ਸ਼ਰਮਾ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਪਿਛਲੇ 8 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਅਤੇ ਸੇਵਾਮੁਕਤ ਅਧਿਆਪਕਾਂ ਦੇ ਪੈਨਸ਼ਨ ਪੀ.ਪੀ.ਓ.ਜਾਰੀ ਨਾ ਹੋਣ ਕਾਰਨ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਏਡਿਡ ਸਕੂਲਾਂ ਦਾ ਸਟਾਫ਼ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਵਲੋਂ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਲਈ ਘਰ ਦੇ ਖ਼ਰਚੇ, ਬੱਚਿਆਂ ਦੀ ਪੜ੍ਹਾਈ ਅਤੇ ਹੋਰ ਜ਼ਰੂਰਤਾਂ ਪੂਰੀਆਂ ਕਰਨਾ ਔਖਾ ਹੋ ਗਿਆ ਹੈ, ਜਦਕਿ ਸੇਵਾਮੁਕਤ ਅਧਿਆਪਕ ਆਪਣੀ ਪੈਨਸ਼ਨ ਲਈ ਦਫ਼ਤਰਾਂ ਦੇ ਗੇੜੇ ਮਾਰਨ ਲਈ ਮਜਬੂਰ ਹਨ। ਰਾਜੀਵ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਾਈ ਕੋਰਟ ਵਿਚ ਹਲਫ਼ਨਾਮਾ ਦੇਣ ਦੇ ਬਾਵਜੂਦ ਵੀ ਛੇਵੇਂ ਤਨਖ਼ਾਹ ਕਮਿਸ਼ਨ ਦਾ ਏਰੀਅਰ ਜਾਰੀ ਨਹੀਂ ਕਰ ਰਹੀ। ਸਰਕਾਰ ਨੇ ਸਾਲ 2022 ਦੇ ਚੋਣ ਮਨੋਰਥ ਪੱਤਰ ਵਿਚ ਏਡਿਡ ਸਕੂਲਾਂ ਦੇ ਅਮਲੇ ਨੂੰ ਸਰਕਾਰੀ ਸਕੂਲਾਂ ਦੇ ਬਰਾਬਰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਜੋ ਸਾਢੇ ਚਾਰ ਸਾਲ ਬੀਤਣ ’ਤੇ ਵੀ ਅਧੂਰਾ ਹੈ। ਵਿੱਤ ਮੰਤਰੀ ਨਾਲ ਹੋਈਆਂ ਬੈਠਕਾਂ ਵਿਚ ਲਏ ਗਏ ਫ਼ੈਸਲੇ ਵੀ ਅਜੇ ਤੱਕ ਲਾਗੂ ਨਹੀਂ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 5 ਸਤੰਬਰ ਨੂੰ ਅਧਿਆਪਕ ਦਿਵਸ ਵਾਲੇ ਦਿਨ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਦਿਆਂ ‘ਕਾਲਾ ਅਧਿਆਪਕ ਦਿਵਸ’ ਮਨਾਇਆ ਜਾਵੇਗਾ। ਉਨ੍ਹਾਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ 5 ਸਤੰਬਰ ਦੇ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਹੜ੍ਹਾਂ ਦੌਰਾਨ ਕੀਤੀ ਸੇਵਾ, ਕੱਚੀਆਂ ਜ਼ਮੀਨਾਂ ਦਾ ਮੁਆਵਜ਼ਾ ਦਿਵਾਉਣ ਅਤੇ ਲੋਕ ਭਲਾਈ ਕੰਮਾਂ ਲਈ ਰਾਏ ਸਿੱਖ ਸ... ਅਗਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ’ਚ ‘ਭਾਰਤ ਕੋ ਜਾਣੋ’ ਪ੍ਰਤੀਯੋਗਤਾ ਕਰਵਾਈ
Ad Position 24