01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਵਿਧਾਇਕ ਸਵਨਾ ਵਲੋਂ ਵਾਰਡ ਨੰਬਰ 18 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਰਵਾਨਾ

ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਾਰਡ ਨੰਬਰ 18 ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 01-09-2026
ਫ਼ਾਜ਼ਿਲਕਾ, 31 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਾਰਡ ਨੰਬਰ 18 ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੀ ਧਰਮ-ਪਤਨੀ ਮੈਡਮ ਖ਼ੁਸ਼ਬੂ ਸਾਵਣ ਸੁੱਖਾ ਸਵਨਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਵਿਧਾਇਕ ਸਵਨਾ ਨੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਇਹ ਯਾਤਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਦੁਰਗਿਆਨਾ ਮੰਦਿਰ, ਜੱਲਿਆਂਵਾਲਾ ਬਾਗ਼, ਸ੍ਰੀ ਰਾਮ ਤੀਰਥ ਮੰਦਿਰ ਅਤੇ ਹੋਰ ਪਵਿੱਤਰ ਗੁਰੂ ਧਾਮਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਯਾਤਰੀਆਂ ਲਈ ਸੁਖਾਲੀ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਇਸ ਯੋਜਨਾ ਦਾ ਮੁੱਖ ਮਨੋਰਥ ਬਜ਼ੁਰਗਾਂ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਢੰਗ ਨਾਲ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਅਜੀਤ, ਜਲੰਧਰ ਹੜ੍ਹਾਂ ਦੌਰਾਨ ਕੀਤੀ ਸੇਵਾ, ਕੱਚੀਆਂ ਜ਼ਮੀਨਾਂ ਦਾ ਮੁਆਵਜ਼ਾ ਦਿਵਾਉਣ ਅਤੇ ਲੋਕ ਭਲਾਈ ਕੰਮਾਂ ਲਈ ਰਾਏ ਸਿੱਖ ਸ...
Ad Position 24