01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ

ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।

Ad Position 21
No active advertisement
ਅਬੋਹਰ ਦੇ ਨਹਿਰੂ ਪਾਰਕ ਵਿਖੇ ਮੀਟਿੰਗ ਦੌਰਾਨ ਹਾਜ਼ਰ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 01-09-2026
ਅਬੋਹਰ, 31 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਅਬੋਹਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਨਹਿਰੂ ਪਾਰਕ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਵਾਟਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੇਵਾਮੁਕਤ ਮੁਲਾਜ਼ਮਾਂ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਮੀਟਿੰਗ ਵਿਚ ਮਤਾ ਪਾਸ ਕਰਕੇ ਮੰਗ ਕੀਤੀ ਗਈ ਕਿ ਜਿਨ੍ਹਾਂ ਮੁਲਾਜ਼ਮਾਂ ਨੇ ਆਰਜ਼ੀ ਤੌਰ ’ਤੇ ਵਾਟਰ ਵਰਕਸ ਅਬੋਹਰ ਵਿਖੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ, ਉਨ੍ਹਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ ਜਲਦ ਜਾਰੀ ਕੀਤਾ ਜਾਵੇ। ਇਸ ਸਬੰਧੀ ਨਗਰ ਨਿਗਮ ਅਬੋਹਰ ਨੂੰ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਦਾ ਜੂਨ ਅਤੇ ਜੁਲਾਈ ਮਹੀਨੇ ਦਾ ਬਕਾਇਆ ਅਜੇ ਲੰਬਿਤ ਹੈ, ਉਸ ਦੀ ਵੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ ਗਈ। ਐਸੋਸੀਏਸ਼ਨ ਨੇ ਮੰਗ ਕੀਤੀ ਕਿ ਭਵਿੱਖ ਵਿਚ ਬਕਾਏ ਦੀਆਂ ਕਿਸ਼ਤਾਂ ਨਿਯਮਿਤ ਪੈਨਸ਼ਨ ਦੇ ਨਾਲ ਹੀ ਜਾਰੀ ਕੀਤੀਆਂ ਜਾਣ। ਮੀਟਿੰਗ ਦੌਰਾਨ ਫ਼ਾਜ਼ਿਲਕਾ ਨਗਰ ਕੌਂਸਲ ਨਾਲ ਸਬੰਧਿਤ ਅਬੋਹਰ ਦੇ ਸੇਵਾਮੁਕਤ ਮੁਲਾਜ਼ਮਾਂ ਬਲੀਸ਼ ਕੁਮਾਰ ਸੁਖੀਜਾ, (ਬਾਕੀ ਸਫਾ 7 ’ਤੇ)
Ad Position 22
No active advertisement
ਪਿਛਲੀ ਖ਼ਬਰ ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਧਰਨਾ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਵਾਰਡ ਨੰਬਰ 18 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਰਵਾਨਾ
Ad Position 24