01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਮੰਗਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਧਰਨਾ

ਫ਼ਾਜ਼ਿਲਕਾ, 31 ਅਗਸਤ(ਅਮਰਜੀਤ ਸ਼ਰਮਾ)-ਕਿਸਾਨ ਮਜ਼ਦੂਰ ਮੋਰਚਾ (ਭਾਰਤ) ਵਲੋਂ ਪੰਜਾਬ ਸਰਕਾਰ ਅੱਗੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਿਤ 23 ਮੰਗਾਂ ਨੂੰ ਲੈ ਕੇ ਡੀ. ਸੀ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 01-09-2026
ਫ਼ਾਜ਼ਿਲਕਾ, 31 ਅਗਸਤ(ਅਮਰਜੀਤ ਸ਼ਰਮਾ)-ਕਿਸਾਨ ਮਜ਼ਦੂਰ ਮੋਰਚਾ (ਭਾਰਤ) ਵਲੋਂ ਪੰਜਾਬ ਸਰਕਾਰ ਅੱਗੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਸਬੰਧਿਤ 23 ਮੰਗਾਂ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਮੋਰਚੇ ਵਲੋਂ ਮੁੱਖ ਮੰਤਰੀ ਪੰਜਾਬ ਅਤੇ ਰਾਜ ਦੇ ਮੁੱਖ ਸਕੱਤਰ ਨੂੰ ਭੇਜੇ ਮੰਗ ਪੱਤਰ ਵਿਚ ਕਿਸਾਨਾਂ-ਮਜ਼ਦੂਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਮੋਰਚੇ ਦੇ ਆਗੂਆਂ ਜਸਵਿੰਦਰ ਸਿੰਘ, ਸਤਪਾਲ ਸਿੰਘ, ਗੌਰਵ ਬਤਰਾ, ਚਰਨਜੀਤ ਮੁਜੈਦੀਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂਆਂ ਦੀ ਫ਼ਸਲ ਲਈ ਡਾਕਟਰ ਸਵਾਮੀਨਾਥਨ ਦੇ ਫ਼ਾਰਮੂਲੇ ਅਨੁਸਾਰ ਐੱਮ.ਐੱਸ.ਪੀ ਤੈਅ ਕਰਨ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਐੱਮ.ਐੱਸ.ਪੀ ’ਤੇ ਫ਼ਸਲ ਵੇਚਣ ਦਾ ਪੂਰਾ ਹੱਕ ਦਿੱਤਾ ਜਾਵੇ। ਇਸ ਤੋਂ ਇਲਾਵਾ ਡੀਜ਼ਲ, ਬਿਜਲੀ ਅਤੇ ਹੋਰ ਖੇਤੀ ਲਾਗਤਾਂ ਨੂੰ ਘਟਾਉਣ ਲਈ ਵੀ ਸਰਕਾਰ ਤੋਂ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਗਈ। ਉਨ੍ਹਾਂ ਵਲੋਂ ਮੰਗ ਕੀਤੀ ਗਈ ਕਿ ਕਿਸਾਨ-ਮਜ਼ਦੂਰਾਂ ਦੇ ਬੈਂਕਾਂ ਅਤੇ ਸੂਦਖ਼ੋਰ ਕਰਜ਼ਿਆਂ ’ਤੇ ਲਕੀਰ ਮਾਰੀ ਜਾਵੇ ਅਤੇ ਕਰਜ਼ਾ ਮੁਕਤੀ ਲਈ ਸਰਕਾਰੀ ਗਾਰੰਟੀ ਦਿੱਤੀ ਜਾਵੇ। ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ, ਪੀੜਤ ਪਰਿਵਾਰਾਂ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਅਤੇ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੇਣ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ-ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਅਤੇ ਰਹਿੰਦੇ ਮੁਆਵਜ਼ੇ ਦਿੱਤੇ ਜਾਣ। ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਕੀਤੇ ਗਏ ਮਾਮਲੇ ਵਾਪਸ ਲੈਣ, ਸਾਰੇ ਕਿਸਾਨਾਂ ਨੂੰ ਰਿਹਾਅ ਕਰਨ ਅਤੇ ਅੰਦੋਲਨ ਦੌਰਾਨ ਦਰਜ ਕੀਤੇ ਮਾਮਲੇ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ। ਮੋਰਚੇ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਾਰੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਜਲਦ ਤੋਂ ਜਲਦ ਲਾਗੂ ਕਰਨ ਲਈ ਠੋਸ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ‘ ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਵਾਰਡ ਨੰਬਰ 16 ’ਚ ਚਲਾਇਆ ਸਫ਼ਾਈ ਅਭਿਆਨ ਡਾ. ਸੁਹਾਨੀ ਡੋਡਾ ਨੇ ਵਰਕਰਾਂ ਨਾਲ ਮਿਲ ਕੇ... ਅਗਲੀ ਖ਼ਬਰ ਰਿਟਾਇਰਡ ਮਿਊਂਸੀਪਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ’ਚ ਮੁਲਾਜ਼ਮਾਂ ਦੇ ਬਕਾਏ ਜਾਰੀ ਕਰਨ ਦੀ ਕੀਤੀ ਮੰਗ
Ad Position 24