‘ ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਵਾਰਡ ਨੰਬਰ 16 ’ਚ ਚਲਾਇਆ ਸਫ਼ਾਈ ਅਭਿਆਨ
ਡਾ. ਸੁਹਾਨੀ ਡੋਡਾ ਨੇ ਵਰਕਰਾਂ ਨਾਲ ਮਿਲ ਕੇ ਕਰਵਾਈ ਵਾਰਡ ਦੀ ਸਫ਼ਾਈ, ਲੋਕਾਂ ਨੂੰ ਕੀਤਾ ਜਾਗਰੂਕ
ਅਬੋਹਰ, 31 ਅਗਸਤ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਸੋਮਵਾਰ ਨੂੰ ਵਾਰਡ ਨੰਬਰ 16 ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.
ਅਬੋਹਰ, 31 ਅਗਸਤ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਮਿਸ਼ਨ ਕਲੀਨ ਪੰਜਾਬ ਫ਼ੇਜ਼2’ ਤਹਿਤ ਸੋਮਵਾਰ ਨੂੰ ਵਾਰਡ ਨੰਬਰ 16 ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨਾਲ ਮਿਲ ਕੇ ਵਾਰਡ ਦੀਆਂ ਗਲੀਆਂ ਤੇ ਆਲੇ-ਦੁਆਲੇ ਦੀ ਸਫ਼ਾਈ ਕਰਵਾਈ। ਡਾ.ਸੁਹਾਨੀ ਡੋਡਾ ਨੇ ਖ਼ੁਦ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨਾਲ-ਨਾਲ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਅਬੋਹਰ ਨੂੰ ਸਾਫ਼ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਅਤੇ ਨਿਸ਼ਚਿਤ ਥਾਵਾਂ ’ਤੇ ਹੀ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਅਭਿਆਨ ਸਿਰਫ਼ ਇਕ ਦਿਨ ਤੱਕ ਸੀਮਤ ਨਹੀਂ ਰਹੇਗਾ, ਸਗੋਂ ਭਵਿੱਖ ਵਿਚ ਵੀ ਸਫ਼ਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਸਥਾਨਕ ਲੋਕਾਂ ਨੇ ਵੀ ਸਫ਼ਾਈ ਕਾਰਜਾਂ ਵਿਚ ਪੂਰਾ ਸਹਿਯੋਗ ਦਿੱਤਾ।