‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਚਰਨ ਤਹਿਤ ਫ਼ਾਜ਼ਿਲਕਾ ’ਚ ਯੁੱਧ ਪੱਧਰ ’ਤੇ ਸਫ਼ਾਈ ਜਾਰੀ
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਚਰਨ ਤਹਿਤ ਫ਼ਾਜ਼ਿਲਕਾ ਸ਼ਹਿਰ ਵਿਚ ਸਫ਼ਾਈ ਦਾ ਕੰਮ ਯੁੱਧ ਪੱਧਰ ’ਤੇ ਚੱਲ ਰਿਹਾ ਹੈ। ਮੁਹਿੰਮ ਦੇ ਦੂਜੇ ਦਿਨ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖ਼ੁਦ ਅਗਵਾਈ ਕਰਦਿਆਂ ਨਗਰ ਕੌਂਸਲ ਦੀ ਟੀਮ ਅਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਬਾਦਲ ਕਾਲੋਨੀ ਅਤੇ ਬਾਰਡਰ ਰੋਡ ਵਿਖੇ ਵਿਸ਼ੇਸ਼ ਸਫ਼ਾਈ ਕਰਵਾਈ।
ਫ਼
ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ। ਅਜੀਤ ਤਸਵੀਰ
02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਚਰਨ ਤਹਿਤ ਫ਼ਾਜ਼ਿਲਕਾ ਸ਼ਹਿਰ ਵਿਚ ਸਫ਼ਾਈ ਦਾ ਕੰਮ ਯੁੱਧ ਪੱਧਰ ’ਤੇ ਚੱਲ ਰਿਹਾ ਹੈ। ਮੁਹਿੰਮ ਦੇ ਦੂਜੇ ਦਿਨ ਹਲਕਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਖ਼ੁਦ ਅਗਵਾਈ ਕਰਦਿਆਂ ਨਗਰ ਕੌਂਸਲ ਦੀ ਟੀਮ ਅਤੇ ਸਫ਼ਾਈ ਸੇਵਕਾਂ ਨਾਲ ਮਿਲ ਕੇ ਬਾਦਲ ਕਾਲੋਨੀ ਅਤੇ ਬਾਰਡਰ ਰੋਡ ਵਿਖੇ ਵਿਸ਼ੇਸ਼ ਸਫ਼ਾਈ ਕਰਵਾਈ। ਇਸ ਦੌਰਾਨ ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸ਼ਹਿਰ ਵਿਚ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਦੇਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਸ਼ਾਨਦੇਹੀ ਕੀਤੀਆਂ ਥਾਵਾਂ ਦੀ ਪੂਰੀ ਸਫ਼ਾਈ ਸੁਨਿਸ਼ਚਿਤ ਕੀਤੀ ਜਾਵੇ ਅਤੇ ਉੱਥੇ ਦੁਬਾਰਾ ਕੂੜਾ ਇਕੱਠਾ ਨਾ ਹੋਣ ਦਿੱਤਾ ਜਾਵੇ। ਇਸ ਕੰਮ ਲਈ ਲੋੜੀਂਦੀ ਮਸ਼ੀਨਰੀ, ਵਾਹਨ ਅਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਸਫ਼ਾਈ ਸੇਵਕਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਨਿਰਧਾਰਿਤ ਥਾਵਾਂ ’ਤੇ ਹੀ ਪਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਯਤਨਾਂ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਨਾਲ ਹੀ ਫ਼ਾਜ਼ਿਲਕਾ ਨੂੰ ਪੂਰੀ ਤਰ੍ਹਾਂ ਸੁੰਦਰ ਅਤੇ ਸਾਫ਼ ਬਣਾਇਆ ਜਾ ਸਕਦਾ ਹੈ। ਇਸ ਮੌਕੇ ਕੌਂਸਲਰ ਸੋਮਾ ਰਾਣੀ, ਕੌਂਸਲਰ ਪਿੰਦਰ, ਵਾਰਡ ਇੰਚਾਰਜ ਭਗਵਾਨ ਸਿੰਘ, ਬੱਬੂ ਚੇਤੀਵਾਲ, ਅਜੇ, ਵਿਧਾਇਕ ਦਫ਼ਤਰ ਇੰਚਾਰਜ ਹਰੀਸ਼ ਠਾਕੁਰ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਅਤੇ ਨਗਰ ਕੌਂਸਲ ਦੇ ਅਧਿਕਾਰੀ ਹਾਜ਼ਰ ਸਨ।