03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਸ਼ਾਮ ਨੂੰ 6 ਤੋਂ 8 ਵਜੇ ਤੱਕ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਤੇ ਬੁੱਚੜਖ਼ਾਨੇ ਮੁਕੰਮਲ ਤੌਰ ’ਤੇ ਬੰਦ ਰਹਿਣਗੇ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਡਾ. ਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਡਾ. ਮਨਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ, 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 3 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਮੌਕੇ ਫ਼ਾਜ਼ਿਲਕਾ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ (ਸ਼ਾਮ ਨੂੰ 6 ਵਜੇ ਤੋਂ 8 ਵਜੇ ਤੱਕ) ਦੇ ਦੌਰਾਨ ਫ਼ਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਮੀਟ ਤੇ ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਤੇ ਬੁੱਚੜਖ਼ਾਨੇ ਮੁਕੰਮਲ ਤੌਰ ’ਤੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੇ ਸਬੰਧ ਵਿਚ ਫ਼ਾਜ਼ਿਲਕਾ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ। ਇਸ ਲਈ ਇਸ ਦੌਰਾਨ ਹੋਟਲਾਂ ਅਤੇ ਢਾਬਿਆਂ ’ਤੇ ਮੀਟ/ਅੰਡੇ ਬਣਾਉਣ ਅਤੇ ਇਨ੍ਹਾਂ ਦੀ ਵਿੱਕਰੀ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਬਦਲੇ ਲਾਇਨਜ਼ ਕਲੱਬ ਵਿਸ਼ਾਲ ਤਿੰਨ ਅਧਿਆਪਕਾਂ ਨੂੰ ਕਰੇਗਾ ਸਨਮਾਨਿਤ ਅਗਲੀ ਖ਼ਬਰ ਵੋਟਰਾਂ ਵਲੋਂ ਵੋਟ ਬਚਾਉਣ ਦੇ ਲਈ ਲੱਗੇ ਕੈਂਪ ਵਿਚ ਨੂੰ ਭਰਵਾਂ ਹੁੰਗਾਰਾ ਦਸਤਾਵੇਜ਼ ਹਨ ਤਾਂ ਵੋਟ ਬਚੇਗੀ ਨਹੀਂ ਤਾਂ ਫਿਕਰ...
Ad Position 24