03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਿੱਖਿਆ ਖੇਤਰ ’ਚ ਸ਼ਾਨਦਾਰ ਸੇਵਾਵਾਂ ਬਦਲੇ ਲਾਇਨਜ਼ ਕਲੱਬ ਵਿਸ਼ਾਲ ਤਿੰਨ ਅਧਿਆਪਕਾਂ ਨੂੰ ਕਰੇਗਾ ਸਨਮਾਨਿਤ

ਫ਼ਾਜ਼ਿਲਕਾ, 2 ਸਤੰਬਰ (ਅਮਰਜੀਤ ਸ਼ਰਮਾ)- ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਤਿੰਨ ਸੇਵਾਮੁਕਤ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਕਲੱਬ ਵਲੋਂ ਇਨ੍ਹਾਂ ਅਧਿਆਪਕਾਂ ਦੇ ਆਦਰ-ਸਨਮਾਨ ਲਈ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਹੇਠ ਸੰਜੀਵ ਪੈਲੇਸ ਵਿਖੇ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਅਮਰਜੀਤ ਸ਼ਰਮਾ)- ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਵਲੋਂ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਅਤੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਤਿੰਨ ਸੇਵਾਮੁਕਤ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਕਲੱਬ ਵਲੋਂ ਇਨ੍ਹਾਂ ਅਧਿਆਪਕਾਂ ਦੇ ਆਦਰ-ਸਨਮਾਨ ਲਈ ਪ੍ਰਧਾਨ ਸੁਨੀਲ ਕੁਮਾਰ ਰਾਣਾ ਦੀ ਪ੍ਰਧਾਨਗੀ ਹੇਠ ਸੰਜੀਵ ਪੈਲੇਸ ਵਿਖੇ ਇੱਕ ਸਮਾਗਮ ਕਰਵਾਇਆ ਜਾ ਰਿਹਾ ਹੈ। ਕਲੱਬ ਦੇ ਸਕੱਤਰ ਸੰਜੀਵ ਗਰੋਵਰ ਅਤੇ ਪ੍ਰੋਜੈਕਟ ਚੇਅਰਮੈਨ ਇੰਜੀ. ਰਾਕੇਸ਼ ਭੂਸਰੀ ਨੇ ਦੱਸਿਆ ਕਿ ਸਮਾਜ ਦੇ ਨਿਰਮਾਣ ਵਿਚ ਅਧਿਆਪਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ। ਅਧਿਆਪਕ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਪ੍ਰੇਰਨਾ ਵੀ ਦਿੰਦੇ ਹਨ। ਇਸੇ ਲੜੀ ਤਹਿਤ ਸਿੱਖਿਆ ਖੇਤਰ ’ਚ ਬਿਹਤਰੀਨ ਯੋਗਦਾਨ ਪਾਉਣ ਵਾਲੇ ਤਿੰਨ ਅਧਿਆਪਕਾਂ ਪ੍ਰਕਾਸ਼ ਕੌਰ, ਸੰਦੀਪ ਸਚਦੇਵਾ ਅਤੇ ਅਜੇ ਖੋਸਲਾ ਦੀ ਚੋਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਾਇਨਜ਼ ਕਲੱਬ ਵਿਸ਼ਾਲ ਹਮੇਸ਼ਾ ਸਮਾਜ ਸੇਵਾ ਅਤੇ ਲੋਕ ਹਿਤ ਦੇ ਕਾਰਜਾਂ ਵਿਚ ਮੋਹਰੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕ ਦਿਵਸ ਮੌਕੇ ਕਲੱਬ ਦੇ ਸਮੂਹ ਮੈਂਬਰ ਸਵੇਰੇ 9 ਵਜੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਇਕੱਤਰ ਹੋਣਗੇ, ਜਿੱਥੇ ਕਲੱਬ ਵਲੋਂ ਸਥਾਪਿਤ ਕੀਤੀ ਗਈ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਮੂਰਤੀ ’ਤੇ ਹਾਰ ਪਹਿਨਾ ਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਪ੍ਰੋਜੈਕਟ ਦੇ ਕੋ-ਚੇਅਰਮੈਨ ਰਾਜੀਵ ਕੁੱਕੜ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਲਾਲ ਡੋਡਾ ਤੇ ਸੁਹਾਣੀ ਡੋਡਾ ਨੇ ਦੋ ਪਿੰਡਾਂ ’ਚ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਕ੍ਰਿਸ਼ਨ ਜਨਮ ਅਸ਼ਟਮੀ ਦੇ ਮੌਕੇ ਸ਼ਾਮ ਨੂੰ 6 ਤੋਂ 8 ਵਜੇ ਤੱਕ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਤੇ ਬੁੱਚੜਖ਼ਾਨੇ ਮੁਕੰਮਲ...
Ad Position 24