03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਬੇਸਹਾਰਾ ਪਸ਼ੂ ਤੋਂ ਬਚਣ ਦੀ ਕੋਸ਼ਿਸ਼ ’ਚ ਡਿਵਾਈਡਰ ਨਾਲ ਟਕਰਾਇਆ ਮੋਟਰਸਾਈਕਲ, ਜੇ.ਈ. ਦੀ ਮੌਤ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਮਾਰਕਫੈੱਡ ਗੋਦਾਮ ਨੇੜੇ ਇਕ ਬੇਸਹਾਰਾ ਪਸ਼ੂ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ. ਈ.)

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਮਾਰਕਫੈੱਡ ਗੋਦਾਮ ਨੇੜੇ ਇਕ ਬੇਸਹਾਰਾ ਪਸ਼ੂ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਮਾਈਨਿੰਗ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਲਕੀਤ ਸਿੰਘ ਦੀ ਮੌਤ ਹੋ ਗਈ। ਹਾਦਸੇ ਸਮੇਂ ਉਹ ਜਲਾਲਾਬਾਦ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਵਾਪਸ ਆ ਰਹੇ ਸਨ। ਥਾਣਾ ਸਿਟੀ ਜਲਾਲਾਬਾਦ ਦੇ ਪੁਲਿਸ ਅਧਿਕਾਰੀ ਸਰਵਣ ਸਿੰਘ ਅਨੁਸਾਰ ਜਦੋਂ ਮਲਕੀਤ ਸਿੰਘ ਮਾਰਕਫੈੱਡ ਗੋਦਾਮ ਨੇੜੇ ਪਹੁੰਚਿਆ ਤਾਂ ਅਚਾਨਕ ਇਕ ਬੇਸਹਾਰਾ ਪਸ਼ੂ ਸੜਕ ’ਤੇ ਆ ਗਿਆ। ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਮੋਟਰਸਾਈਕਲ ਸੜਕ ਵਿਚਕਾਰ ਬਣੇ ਡਿਵਾਈਡਰ ਨਾਲ ਜਾ ਟਕਰਾਇਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਡਿਵਾਈਡਰ ’ਤੇ ਲੱਗੀ ਲੋਹੇ ਦਾ ਐਂਗਲ ਉਨ੍ਹਾਂ ਦੀ ਗਰਦਨ ਅਤੇ ਢਿੱਡ ਵਿਚ ਜਾ ਵੱਜਾ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ। ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਪਰ ਡਾਕਟਰਾਂ ਦੇ ਯਤਨਾਂ ਦੇ ਬਾਵਜੂਦ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਵਲੋਂ ਇਸ ਮਾਮਲੇ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ 15 ਨੌਜਵਾਨ ਪੰਜਾਬ ਪੁਲਿਸ ’ਚ ਭਰਤੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24