ਜ਼ਿਲ੍ਹਾ ਮੈਜਿਸਟਰੇਟ ਵਲੋਂ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦਾ ਹੁਕਮ ਜਾਰੀ
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ. ਏ.
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿਤਾ 2023 ਦੀ ਧਾਰਾ 163 ਪੁਰਾਣੀ ਸੀ.ਆਰ.ਪੀ.ਸੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਾਜ਼ਿਲਕਾ ਦੀ ਹਦੂਦ ਅੰਦਰ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਾਜ਼ਿਲਕਾ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਐੱਸ.ਏ.ਐੱਸ. ਨਗਰ ਵਲੋਂ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀਆਂ ਪ੍ਰੀਖਿਆਵਾਂ ਮਿਤੀ 17 ਸਤੰਬਰ ਤੱਕ (ਸਵੇਰੇ 11 ਵਜੇ ਤੋਂ) ਕਰਵਾਈ ਜਾਣੀ ਹੈ ਤੇ ਫ਼ਾਜ਼ਿਲਕਾ ਵਿਖੇ ਇਹ ਪ੍ਰੀਖਿਆ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਵਿਖੇ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨ, ਪ੍ਰੀਖਿਆ ਦਾ ਕੰਮ ਸ਼ਾਂਤੀਪੂਰਵਕ ਮੁਕੰਮਲ ਕਰਨ ਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਇਹ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ। ਇਸ ਲਈ ਇਹ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਉਕਤ ਪ੍ਰੀਖਿਆ ਕੇਂਦਰ ਦੀ ਸੀਮਾ ਅੰਦਰ ਮਿਤੀ 17 ਸਤੰਬਰ ਤੱਕ ਲਾਗੂ ਰਹੇਗਾ।