03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸ਼ਿਵ ਲਾਲ ਡੋਡਾ ਨੇ ਸ਼ੁਰੂ ਕੀਤੀ ਸਵੱਛ ਜਲ ਟੈਂਕਰ ਸੇਵਾ, ਲੋੜਵੰਦਾਂ ਤੱਕ ਪਹੁੰਚੇਗਾ ਪੀਣ ਵਾਲਾ ਪਾਣੀ

ਅਬੋਹਰ, 2 ਸਤੰਬਰ (ਵਿਵੇਕ ਹੂੜੀਆ)-ਸ਼ਹਿਰ ਅਤੇ ਰੂਰਲ ਖੇਤਰਾਂ ਵਿਚ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਸ਼ਿਵ ਲਾਲ ਡੋਡਾ ਨੇ ਇੱਕ ਵੱਡੀ ਪਹਿਲਕਦਮੀ ਕਰਦਿਆਂ ’ਸਵੱਛ ਜਲ ਟੈਂਕਰ ਸੇਵਾ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਦਾ ਉਦਘਾਟਨ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਦਫ਼ਤਰ ਤੋਂ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਵਿਵੇਕ ਹੂੜੀਆ)-ਸ਼ਹਿਰ ਅਤੇ ਰੂਰਲ ਖੇਤਰਾਂ ਵਿਚ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਸ਼ਿਵ ਲਾਲ ਡੋਡਾ ਨੇ ਇੱਕ ਵੱਡੀ ਪਹਿਲਕਦਮੀ ਕਰਦਿਆਂ ’ਸਵੱਛ ਜਲ ਟੈਂਕਰ ਸੇਵਾ’ ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਦਾ ਉਦਘਾਟਨ ਪੁਰਾਣੀ ਫ਼ਾਜ਼ਿਲਕਾ ਰੋਡ ਸਥਿਤ ਦਫ਼ਤਰ ਤੋਂ ਕੀਤਾ ਗਿਆ। ਇਸ ਮੌਕੇ ਸ਼ਿਵ ਲਾਲ ਡੋਡਾ ਨੇ ਕਿਹਾ ਕਿ ਅਬੋਹਰ ਸ਼ਹਿਰ ਜਾਂ ਆਸ-ਪਾਸ ਦੇ ਪਿੰਡਾਂ ਵਿਚ ਜਿੱਥੇ ਵੀ ਪੀਣ ਦੇ ਸਾਫ਼ ਪਾਣੀ ਦੀ ਲੋੜ ਹੋਵੇਗੀ ਉੱਥੇ ਇਹ ਟੈਂਕਰ ਪਹੁੰਚਾਉਣ ਦਾ ਪੂਰਾ ਯਤਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਜਲ ਸੇਵਾ ਸ਼ਹਿਰ ਦੇ ਨਾਲ-ਨਾਲ ਪਿੰਡਾਂ ਦੇ ਲੋਕਾਂ ਲਈ ਵੀ ਬਰਾਬਰ ਉਪਲਬਧ ਰਹੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਹੈ ਕਿ ਭਿਆਨਕ ਗਰਮੀ ਦੇ ਮੌਸਮ ਵਿਚ ਕਿਸੇ ਵੀ ਵਿਅਕਤੀ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਥਾਨਕ ਟੀਮ ਦੇ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸ਼ਹਿਰ ਵਾਸੀਆਂ ਨੇ ਇਸ ਲੋਕ-ਹਿਤ ਪ੍ਰੋਜੈਕਟ ਦੀ ਭਰਪੂਰ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਅਥਲੈਟਿਕ ਮੀਟ ’ਚ ਚਮਕੇ ਚਾਣਕਿਆ ਸਕੂਲ ਦੇ ਸਿਤਾਰੇ ਅਗਲੀ ਖ਼ਬਰ ਪਰਸ੍ਵਾਰਥ ਸਭਾ ਦੇ ਮੁਫ਼ਤ ਹਫ਼ਤਾਵਾਰੀ ਮੈਡੀਕਲ ਕੈਂਪ ਦਾ 52 ਮਰੀਜ਼ਾਂ ਨੇ ਲਿਆ ਲਾਹਾ
Ad Position 24