ਆਤਮ ਵੱਲਭ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਨੈਤਿਕ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਨੈਤਿਕ ਸਿੱਖਿਆਵਾਂ ਨਾਲ ਜੋੜਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਕਰਮ, ਸਚਾਈ, ਹੌਸਲੇ, ਸਵੈ-ਨਿਯੰਤਰਣ ਅਤੇ ਕਰਤੱਵ ਪਾਲਨ ਵਰਗੇ ਉਪਦੇਸ਼ਾਂ ਨੂੰ ਅਜੋਕੇ ਜੀਵਨ ਦੀਆਂ ਸਮੱਸਿਆਵਾਂ ਨਾਲ ਜੋੜ ਕੇ ਬੜੇ ਉਤਸ਼ਾਹ ਨਾਲ ਆਪਣੇ ਵਿਚਾਰ ਪੇਸ਼ ਕੀਤੇ। ਸਕੂਲ ਦੇ ਚੇਅਰਮੈਨ ਰਮਨ ਵਾਟਸ ਤੇ ਡਾਇਰੈਕਟਰ ਦੀਪਕ ਸ਼ਰਮਾ ਨੇ ਸਾਰਥਿਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਤੇ ਚਰਿੱਤਰ ਨਿਰਮਾਣ ਹੁੰਦਾ ਹੈ। ਅੰਤ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਦਾ ਮਾਰਗਦਰਸ਼ਨ ਲਈ ਧੰਨਵਾਦ ਕੀਤਾ।