03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਖੇਡਾਂ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਆਪਣੀ ਬੋਧਿਕ ਸਮਰੱਥਾ ਦਾ ਲੋਹਾ ਮਨਵਾਉਂਦੇ ਹੋਏ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਅੰਡਰ-19 ਲੜਕਿਆਂ ਦੇ ਮੁਕਾਬਲੇ ਵਿਚ ਅਕਸ਼ਿਤ ਕੁਮਾਰ ਨਾਰੰਗ, ਵਿਵੇਕ ਗਗਨੇਜਾ, ਕੁਬੇਰ ਅਤੇ ਅੰਮ੍ਰਿਤ ਸੇਠੀ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ’ਤੇ ਕਬਜ਼ਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਰਕਾਰੀ ਮਾਡਲ ਹਾਈ ਸਕੂਲ ਅਬੋਹਰ ਵਿਖੇ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਆਪਣੀ ਬੋਧਿਕ ਸਮਰੱਥਾ ਦਾ ਲੋਹਾ ਮਨਵਾਉਂਦੇ ਹੋਏ ਵੱਖ-ਵੱਖ ਵਰਗਾਂ ਵਿਚ ਸ਼ਾਨਦਾਰ ਜਿੱਤ ਦਰਜ ਕੀਤੀ। ਅੰਡਰ-19 ਲੜਕਿਆਂ ਦੇ ਮੁਕਾਬਲੇ ਵਿਚ ਅਕਸ਼ਿਤ ਕੁਮਾਰ ਨਾਰੰਗ, ਵਿਵੇਕ ਗਗਨੇਜਾ, ਕੁਬੇਰ ਅਤੇ ਅੰਮ੍ਰਿਤ ਸੇਠੀ ਦੀ ਟੀਮ ਨੇ ਵਿਰੋਧੀ ਟੀਮਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗਮੇ ’ਤੇ ਕਬਜ਼ਾ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੀ ਟੀਮ ਵਿਚ ਆਰਵਿਸ਼, ਸਹਿਜ, ਛਵੀ ਸ਼ਰਮਾ, ਰਮਨਪ੍ਰੀਤ ਕੌਰ ਅਤੇ ਮੁਸਕਾਨ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਪਹਿਲੀ ਵਾਰ ਪ੍ਰਤੀਯੋਗਤਾ ਵਿਚ ਭਾਗ ਲੈਣ ਵਾਲੀ ਅੰਡਰ-14 ਲੜਕਿਆਂ ਦੀ ਟੀਮ ਨੇ ਵੀ ਸ਼ਲਾਘਾਯੋਗ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ ਅਤੇ ਕਾਂਸੀ ਦਾ ਮੈਡਲ ਜਿੱਤਿਆ। ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਮਧੂ ਸ਼ਰਮਾ ਨੇ ਜੇਤੂ ਖਿਡਾਰੀਆਂ ਅਤੇ ਕੋਚ ਸ਼੍ਰੀਮਤੀ ਸੋਨੂੰ ਬੱਬਰ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿਚ ਵੀ ਖੇਡਾਂ ਵਿਚ ਬੁਲੰਦੀਆਂ ਛੂਹਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਅਥਲੈਟਿਕਸ ਮੀਟ ’ਚ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੈਰਾਥਨ ਅੱਜ- ਡਿਪਟੀ ਕਮਿਸ਼ਨਰ
Ad Position 24