02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਫ਼ਾਜ਼ਿਲਕਾ ਦੇ ਹਨੂਮਾਨ ਮੰਦਰ ਤੋਂ ਚਾਂਦੀ ਦਾ ਛਤਰ ਚੋਰੀ, 10 ਦਿਨਾਂ ’ਚ ਦੂਜੀ ਵਾਰਦਾਤ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਦੇ ਕਾਲਜ ਰੋਡ ’ਤੇ ਸਥਿਤ ਪ੍ਰਸਿੱਧ ਸਿੱਧ ਸ਼੍ਰੀ ਹਨੂਮਾਨ ਮੰਦਿਰ ਤੋਂ ਅਣਪਛਾਤੇ ਚੋਰਾਂ ਵਲੋਂ ਸ਼੍ਰੀ ਗਣੇਸ਼ ਦੀ ਮੂਰਤੀ ’ਤੇ ਸੁਸ਼ੋਭਿਤ ਚਾਂਦੀ ਦਾ ਛਤਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਹੋਏ ਛਤਰ ਦਾ ਵਜ਼ਨ ਲਗਭਗ 210 ਗਰਾਮ ਦੱਸਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਦੇ ਕਾਲਜ ਰੋਡ ’ਤੇ ਸਥਿਤ ਪ੍ਰਸਿੱਧ ਸਿੱਧ ਸ਼੍ਰੀ ਹਨੂਮਾਨ ਮੰਦਿਰ ਤੋਂ ਅਣਪਛਾਤੇ ਚੋਰਾਂ ਵਲੋਂ ਸ਼੍ਰੀ ਗਣੇਸ਼ ਦੀ ਮੂਰਤੀ ’ਤੇ ਸੁਸ਼ੋਭਿਤ ਚਾਂਦੀ ਦਾ ਛਤਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਹੋਏ ਛਤਰ ਦਾ ਵਜ਼ਨ ਲਗਭਗ 210 ਗਰਾਮ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੰਦਿਰ ਪ੍ਰਬੰਧਕ ਕਮੇਟੀ ਤੇ ਸਥਾਨਕ ਪੁਲਿਸ ਪ੍ਰਸ਼ਾਸਨ ’ਚ ਹੜਕੰਪ ਮੱਚ ਗਿਆ। ਮੰਦਿਰ ਦੇ ਪੁਜਾਰੀ ਹੰਸਰਾਜ ਮਿਸ਼ਰਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰ ਦੀ ਪੂਜਾ-ਆਰਤੀ ਤੋਂ ਬਾਅਦ ਦਰਬਾਰ ਦੇ ਕਪਾਟ ਖੋਲ੍ਹ ਕੇ ਕੋਲ ਹੀ ਬੈਠੇ ਸਨ। ਜਦੋਂ ਉਨ੍ਹਾਂ ਦੀ ਨਜ਼ਰ ਸ਼੍ਰੀ ਗਣੇਸ਼ ਦੀ ਮੂਰਤੀ ’ਤੇ ਪਈ ਤਾਂ ਉੱਪਰ ਲੱਗਿਆ ਚਾਂਦੀ ਦਾ ਛਤਰ ਗ਼ਾਇਬ ਸੀ। ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪ੍ਰਬੰਧਕ ਕਮੇਟੀ ਨੂੰ ਦਿੱਤੀ। ਮੰਦਿਰ ਕਮੇਟੀ ਦੇ ਅਹੁਦੇਦਾਰ ਸਿੱਪੀ ਕਾਲੜਾ ਅਤੇ ਖ਼ਰੈਤੀ ਲਾਲ ਸੇਠੀ ਨੇ ਮੌਕੇ ’ਤੇ ਪਹੁੰਚ ਕੇ ਦੱਸਿਆ ਕਿ ਇਹ 210 ਗਰਾਮ ਦਾ ਚਾਂਦੀ ਦਾ ਛਤਰ ਸਾਲ 2024 ਵਿਚ ਸਿੰਗਲਾ ਪਰਿਵਾਰ ਵਲੋਂ ਭੇਟ ਕੀਤਾ ਗਿਆ ਸੀ। ਮੰਦਿਰ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਿਜ਼ 10 ਦਿਨ ਪਹਿਲਾਂ ਵੀ ਕਾਲਜ ਰੋਡ ’ਤੇ ਹੀ ਸਥਿਤ ਸ਼ਨੀਦੇਵ ਮੰਦਿਰ ਤੋਂ ਲਗਭਗ 400 ਗਰਾਮ ਚਾਂਦੀ ਦਾ ਛਤਰ ਚੋਰੀ ਹੋਇਆ ਸੀ, ਜਿਸ ਦਾ ਪੁਲਿਸ ਅਜੇ ਤੱਕ ਕੋਈ ਸੁਰਾਗ ਨਹੀਂ ਲਗਾ ਸਕੀ। ਲਗਾਤਾਰ ਹੋ ਰਹੀਆਂ ਚੋਰੀਆਂ ਕਾਰਨ ਸ਼ਰਧਾਲੂਆਂ ਤੇ ਸਥਾਨਕ ਨਿਵਾਸੀਆਂ ’ਚ ਭਾਰੀ ਰੋਸ ਹੈ। ਮੌਕੇ ’ਤੇ ਪਹੁੰਚੀ ਪੁਲਿਸ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਸੀ.ਸੀ.ਟੀ.ਵੀ ਫੁਟੇਜ ਦੇ ਆਧਾਰ ’ਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਫ਼ਾਜ਼ਿਲਕਾ ਅਪਰਾਧਨਾਮਾ-ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 5 ਮੁਕੱਦਮੇ ਦਰਜ ਹੈਰੋਇਨ ਸਮੇਤ 2 ਕਾਬੂ
Ad Position 24