ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ
ਮੁੱਦਕੀ, 3 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮੁੱਦਕੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਬਾਬਾ ਰਾਮ ਪਾਲ ਨੇ ਦੱਸਿਆ ਕਿ ਬਾਬਾ ਵਡਭਾਗ ਸਿੰਘ ਦਾ ਸਿੱਖ ਇਤਿਹਾਸ ’ਚ ਵਡਮੁੱਲਾ ਹਿੱਸਾ ਹੈ।
ਮੁੱਦਕੀ, 3 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਬਾਬਾ ਵਡਭਾਗ ਸਿੰਘ ਜੀ ਦਾ ਜਨਮ ਦਿਹਾੜਾ ਮੁੱਦਕੀ ਵਿਖੇ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਸੇਵਾਦਾਰ ਬਾਬਾ ਰਾਮ ਪਾਲ ਨੇ ਦੱਸਿਆ ਕਿ ਬਾਬਾ ਵਡਭਾਗ ਸਿੰਘ ਦਾ ਸਿੱਖ ਇਤਿਹਾਸ ’ਚ ਵਡਮੁੱਲਾ ਹਿੱਸਾ ਹੈ। ਦ੍ਰਿੜ ਇਰਾਦੇ, ਧਾਰਮਿਕ ਪ੍ਰਪੱਕਤਾ, ਅਨਿਆਂ ਵਿਰੁੱਧ ਡੱਟ ਕੇ ਪਹਿਰਾ ਦੇਣਾ, ਮਜ਼ਲੂਮਾਂ ਅਤੇ ਗ਼ਰੀਬਾਂ ਦੀ ਰੱਖਿਆ ਕਰਨਾ, ਧਾਰਮਿਕ ਅਸਥਾਨਾਂ ਦੀ ਰੱਖਿਆ ਕਰਨਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਅਜਿਹੇ ਪ੍ਰੋਗਰਾਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।