04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵੋਟਾਂ ਲਈ ਨਹੀਂ, ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦਾ ਖ਼ਾਤਮਾ ਕਰ ਰਹੀ ਹੈ ਸਰਕਾਰ- ਖੇਤੀਬਾੜੀ ਮੰਤਰੀ

ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਮੰਤਰੀ ਖੁੱਡੀਆਂ ਨੇ ਸਪਸ਼ਟ ਕੀਤਾ ਕਿ ਸਰਕਾਰ ਨਸ਼ਿਆਂ ਦਾ ਖ਼ਾਤਮਾ ਵੋਟਾਂ ਹਾਸਲ ਕਰਨ ਲਈ ਨਹੀਂ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾਉਣ ਲਈ ਕਰ ਰਹੀ ਹੈ।

Ad Position 21
repet_subhas-goyals [Copy P29]
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਹੋਰ ਸ਼ਖ਼ਸੀਅਤਾਂ। ਅਜੀਤ ਤਸਵੀਰ 04-09-2026
ਫ਼ਾਜ਼ਿਲਕਾ, 3 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਅੱਜ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਮੰਤਰੀ ਖੁੱਡੀਆਂ ਨੇ ਸਪਸ਼ਟ ਕੀਤਾ ਕਿ ਸਰਕਾਰ ਨਸ਼ਿਆਂ ਦਾ ਖ਼ਾਤਮਾ ਵੋਟਾਂ ਹਾਸਲ ਕਰਨ ਲਈ ਨਹੀਂ, ਸਗੋਂ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਚਾਉਣ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਪੂਰੇ ਸਮਾਜ ਦੀ ਸਾਂਝੀ ਚੁਨੌਤੀ ਹੈ, ਜਿਸ ਦਾ ਟਾਕਰਾ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਕੀਤਾ ਜਾ ਸਕਦਾ ਹੈ। ਮੰਤਰੀ ਨੇ ਜ਼ਿਲ੍ਹੇ ਦੇ ਸਾਰੇ ਬਲਾਕਾਂ ਤੋਂ ਆਏ ਕਮੇਟੀ ਮੈਂਬਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉੱਥੇ ਹੀ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਮਰੀਜ਼ਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਨੂੰ ਦੇਖਦਿਆਂ ਖੇਤੀਬਾੜੀ ਮੰਤਰੀ ਨੇ ਐੱਸ.ਐੱਸ.ਪੀ. ਫ਼ਾਜ਼ਿਲਕਾ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਪੁਲਿਸ ਨਫ਼ਰੀ ਵਧਾਉਣ ਦੇ ਹਦਾਇਤ ਦਿੱਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਐੱਸ.ਐੱਮ.ਓ. ਡਾ. ਐਰਿਕ ਨੇ ਦੱਸਿਆ ਕਿ ਜ਼ਿਲ੍ਹੇ ਵਿਚ 2 ਸਰਕਾਰੀ ਅਤੇ 4 ਪ੍ਰਾਈਵੇਟ ਡੀ.ਅਡੀਕਸ਼ਨ ਸੈਂਟਰ ਚੱਲ ਰਹੇ ਹਨ। ਜਨਵਰੀ 2025 ਤੋਂ ਹੁਣ ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿਚ ਨਸ਼ਾ ਮੁਕਤ ਅਭਿਆਨ ਤਹਿਤ 90 ਜਾਗ੍ਰਿਤੀ ਕੈਂਪ ਤੇ ਸੈਮੀਨਾਰ ਲਗਾਏ ਜਾ ਚੁੱਕੇ ਹਨ। ਖੇਤੀਬਾੜੀ ਮੰਤਰੀ ਨੇ ਪਿੰਡ ਰੱਖਿਆ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਤੇ ਪ੍ਰਸ਼ਾਸਨ ਨਾਲ ਤੁਰੰਤ ਸਾਂਝੀ ਕਰਨ।ਇਸ ਮੌਕੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਐੱਸ.ਐੱਸ.ਪੀ. ਗਗਨ ਅਜੀਤ ਸਿੰਘ, ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਹਲਕਾ ਇੰਚਾਰਜ ਅਬੋਹਰ ਸ਼ਿਵਾਨੀ ਡੋਡਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ‘ਮਿਸ਼ਨ 2027’ ਤਹਿਤ ਸਰਗਰਮੀਆਂ ਤੇਜ਼, ਪਿੰਡ ਰੂਪਨਗਰ ’ਚ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਅਗਲੀ ਖ਼ਬਰ ਸੈਨੇਟ ਚੋਣਾਂ ਲਈ ਸੱਥ ਦੇ ਉਮੀਦਵਾਰ ਐਡਵੋਕੇਟ ਜੋਧ ਸਿੰਘ ਨੇ ਅਬੋਹਰ ਵਿਖੇ ਕੀਤੀ ਮੀਟਿੰਗ 20 ਸਤੰਬਰ ਨੂੰ ਹੋਣ ਵਾਲੀ ਚੋਣ...
Ad Position 24