04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਭਾਕਿਯੂ ਲੱਖੋਵਾਲ ਦੇ ਆਗੂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਮੋਰਚੇ ’ਚ ਡਟੇ

ਜ਼ੀਰਾ,3 ਸਤੰਬਰ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ 1 ਸਤੰਬਰ ਤੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਅਤੇ ਵਰਕਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀਵਾਲਾ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਦੀ ਅਗਵਾਈ ਵਿਚ ਡਟੇ ਹੋਏ ਹਨ ਤੇ ਮੋਰਚੇ ਵਿਚ ਵੱਧ ਤੋਂ ਵੱਧ ਸਾਥ ਦੇ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਨੇ ਦੱਸਿਆ ਕਿ ਕਿਸਾਨੀ ਮੋਰਚੇ ਵਿਚ ਸ਼ਾਮਿਲ ਸਾਰੇ ਕਿਸਾਨ ਚੜ੍ਹਦੀ ਕਲਾ ਵਿਚ ਹਨ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮਨਵਾ ਕੇ ਹੀ ਵਾਪਸ ਪਰਤਣਗੇ ਬੇਸ਼ੱਕ ਇਸ ਲਈ ਮੋਰਚੇ ਦੀ ਸਮੇਂ ਦੀ ਸੀਮਾ ਵੀ ਕਿਉਂ ਨਾ ਵਧਾਉਣੀ ਵੀ ਪਵੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਜ਼ੀਰਾ,3 ਸਤੰਬਰ (ਰਜਨੀਸ਼ ਕਥੂਰੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 28 ਕਿਸਾਨ ਜਥੇਬੰਦੀਆਂ ਵਲੋਂ 1 ਸਤੰਬਰ ਤੋਂ ਲਗਾਏ ਗਏ ਕਿਸਾਨੀ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਆਗੂ ਅਤੇ ਵਰਕਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ, ਕਿਰਨਪਾਲ ਸਿੰਘ ਸੋਢੀਵਾਲਾ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ ਦੀ ਅਗਵਾਈ ਵਿਚ ਡਟੇ ਹੋਏ ਹਨ ਤੇ ਮੋਰਚੇ ਵਿਚ ਵੱਧ ਤੋਂ ਵੱਧ ਸਾਥ ਦੇ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਅਲੀਪੁਰ ਨੇ ਦੱਸਿਆ ਕਿ ਕਿਸਾਨੀ ਮੋਰਚੇ ਵਿਚ ਸ਼ਾਮਿਲ ਸਾਰੇ ਕਿਸਾਨ ਚੜ੍ਹਦੀ ਕਲਾ ਵਿਚ ਹਨ ਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ਮਨਵਾ ਕੇ ਹੀ ਵਾਪਸ ਪਰਤਣਗੇ ਬੇਸ਼ੱਕ ਇਸ ਲਈ ਮੋਰਚੇ ਦੀ ਸਮੇਂ ਦੀ ਸੀਮਾ ਵੀ ਕਿਉਂ ਨਾ ਵਧਾਉਣੀ ਵੀ ਪਵੇ। ਉਹਨਾਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਜੁੜੇ ਆਪਣੇ ਆਪਣੇ ਘਰਾਂ ਵਿਚ ਬੈਠੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਜਿੰਨੀ ਜਲਦੀ ਹੋ ਸਕੇ ਵੱਧ ਤੋਂ ਵੱਧ ਗਿਣਤੀ ਵਿਚ ਚੰਡੀਗੜ੍ਹ ਮੋਰਚੇ ਵਿਚ ਪਹੁੰਚਣ ਤਾਂ ਜੋ ਮੋਰਚੇ ਦੇ ਇਕੱਠ ਦਾ ਦਾਇਰਾ ਵਿਸ਼ਾਲ ਕਰਕੇ ਸਰਕਾਰ ’ਤੇ ਜਲਦੀ ਮੰਗਾਂ ਮੰਨਵਾਉਣ ਲਈ ਦਬਾਅ ਬਣਾਇਆ ਜਾ ਸਕੇ। ਇਸ ਮੋਰਚੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਜਲੌਰ ਸਿੰਘ ਮਣਕਿਆਂਵਾਲੀ ਵਿੱਤ ਸਕੱਤਰ ਜ਼ਿਲ੍ਹਾ ਫ਼ਿਰੋਜ਼ਪਰ, ਬਲਵਿੰਦਰ ਸਿੰਘ ਜ਼ੀਰਾ ਪ੍ਰੈਸ ਸਕੱਤਰ ਜ਼ਿਲਾ ਫ਼ਿਰੋਜ਼ਪੁਰ, ਬਲਵਿੰਦਰ ਸਿੰਘ ਮਰਖਾਈ ਮੀਤ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ,ਚਮਕੌਰ ਸਿੰਘ ਖੋਸਾ, ਗੁਰਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਚਮਕੌਰ ਸਿੰਘ ਬਲਾਕ ਪ੍ਰਧਾਨ ਜ਼ੀਰਾ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮਖੂ, ਡਾ. ਸਰਬਨ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ,ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ,ਨੰਦ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ,ਕਮਲਪ੍ਰੀਤ ਸਿੰਘ ਇਕਾਈ ਪ੍ਰਧਾਨ ਮਰੂੜ, ਨੈਬ ਸਿੰਘ ਸਨੇਰ ਜਨਰਲ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ, ਕੁਲਦੀਪ ਸਿੰਘ ਮੁੱਖ ਸਕੱਤਰ,ਦਵਿੰਦਰ ਸਿੰਘ, ਰੇਸ਼ਮ ਸਿੰਘ ਬਲਾਕ ਪ੍ਰਧਾਨ ,ਗੁਰਵਿੰਦਰ ਸਿੰਘ ਮਰੂੜ, ਰਾਜਵਿੰਦਰ ਸਿੰਘ ਮਣਕਿਆਂਵਾਲੀ, ਜਸਵੀਰ ਸਿੰਘ ਸੋਢੀਵਾਲਾ, ਹਰਜਿੰਦਰ ਸਿੰਘ ਦੌਧਰੀਆ, ਮਨਜੀਤ ਸਿੰਘ ਸਨੇਰ, ਮਨੋਹਰ ਲਾਲ ਦੁੱਗਲ, ਦਲਜੀਤ ਸਿੰਘ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਬੋਹੜ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ ਸ਼ੀਹਾਂਪਾੜੀ, ਮਨਜਿੰਦਰ ਸਿੰਘ ਮਨਸੂਰਦੇਵਾ,ਰਵੀਇੰਦਰ ਸਿੰਘ ਮਨਸੂਰਦੇਵਾ ਤੇ ਤੇਜਾ ਸਿੰਘ ਮਨਸੂਰਦੇਵਾ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ । ਸਕੂਲਾਂ ਦੀ ਸਫ਼ਾਈ ਲਈ ਅਧਿਆਪਕਾਂ ਦੀ ਜੇਬ ’ਤੇ ਪਾਇਆ ਜਾ ਰਿਹਾ ਬੋਝ, ਸਵ... ਅਗਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ਾਂ ਹੇਠ ਅਣਪਛਾਤਿਆਂ ਸਮੇਤ 24 ਖ਼ਿਲਾਫ਼ ਮਾਮਲਾ ਦਰਜ
Ad Position 24