24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਸਕੂਲ ਗੇਮਜ਼ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ, ਜਿੱਤੇ 11 ਤਗਮੇ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਪੋਰਟਸ ਸਟੇਡੀਅਮ ਵਿਖੇ ਕਰਵਾਈ ਜ਼ੋਨਲ ਐਥਲੈਟਿਕਸ ਮੀਟ ’ਚ ਜੀ. ਏ.

Ad Position 21
No active advertisement
ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਪੋਰਟਸ ਸਟੇਡੀਅਮ ਵਿਖੇ ਕਰਵਾਈ ਜ਼ੋਨਲ ਐਥਲੈਟਿਕਸ ਮੀਟ ’ਚ ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਖਿਡਾਰੀਆਂ ਨੇ 5 ਸੋਨੇ, 2 ਚਾਂਦੀ ਅਤੇ 4 ਕਾਂਸੀ ਸਮੇਤ ਕੁੱਲ 11 ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਜੰਨਤ ਕੰਬੋਜ ਨੇ ਸ਼ਾਟਪੁੱਟ ਤੇ ਡਿਸਕਸ ਥਰੋਅ ’ਚ ਦੋ ਸੋਨ ਤਗਮੇ, ਵਰਸ਼ਾ ਨੇ ਜੈਵਲਿਨ ਥਰੋਅ ’ਚ ਸੋਨ ਅਤੇ ਲੌਂਗ ਜੰਪ ’ਚ ਚਾਂਦੀ ਦਾ ਤਗਮਾ, ਸ਼ੇਰਾਜਦੀਪ ਸਿੰਘ ਨੇ ਹੈਮਰ ਥਰੋਅ ’ਚ ਸੋਨ ਅਤੇ ਛੇਵੀਂ ਜਮਾਤ ਦੀ ਜੰਨਤ ਨੇ ਡਿਸਕਸ ਥਰੋਅ ’ਚ ਸੋਨ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਗੁਰਦੀਪ ਸਿੰਘ ਨੇ ਚਾਂਦੀ ਤੇ ਕਾਂਸੀ ਦਾ ਤਗਮਾ, ਜਦਕਿ ਮੋਹਿਤ, ਯੋਗੇਸ਼ ਤੇ ਸੁਖਮਨ ਨੇ ਕਾਂਸੀ ਦੇ ਤਗਮੇ ਜਿੱਤੇ। ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਸਮੂਹ ਜੇਤੂ ਵਿਦਿਆਰਥੀਆਂ, ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ’ਤੇ ਜ਼ੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਕੀਤੀ ਜਾਵੇ- ਮਨਪ੍ਰੀਤ ਸਿੰਘ ਸੰਧੂ ਅਗਲੀ ਖ਼ਬਰ ਰਾਜਿੰਦਰ ਸਿੰਘ ਬਰਾੜ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Ad Position 24