06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੇਵਾ ਭਾਰਤੀ ਦੇ ਸਹਿਯੋਗ ਨਾਲ ਪਿੰਡ ਹੀਰਾਂਵਾਲੀ ’ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ ਬਲਾਕ ਖੂਈ ਖੇੜਾ ਦੇ ਪਿੰਡ ਹੀਰਾਂਵਾਲੀ ਵਿਖੇ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਦੇ ਸਹਿਯੋਗ ਨਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)- ਸਿਹਤ ਵਿਭਾਗ ਵਲੋਂ ਬਲਾਕ ਖੂਈ ਖੇੜਾ ਦੇ ਪਿੰਡ ਹੀਰਾਂਵਾਲੀ ਵਿਖੇ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਦੇ ਸਹਿਯੋਗ ਨਾਲ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਦੀਆਂ ਹਦਾਇਤਾਂ, ਡੀ.ਆਈ.ਓ. ਡਾ.ਰਿੰਕੂ ਚਾਵਲਾ ਦੀ ਦੇਖ-ਰੇਖ ਅਤੇ ਐੱਸ.ਐੱਮ.ਓ. ਡਾ.ਸੌਰਭ ਫੁਟੇਲਾ ਦੀ ਅਗਵਾਈ ਹੇਠ ਲਗਾਏ ਇਸ ਕੈਂਪ ’ਚ 70 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਗ਼ੌਰੀ ਸ਼ੰਕਰ ਦੀ ਅਗਵਾਈ ਵਾਲੀ ਸਿਹਤ ਟੀਮ ਨੇ ਲੋਕਾਂ ਨੂੰ ਕੈਂਸਰ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ। ਕੈਂਪ ਨੂੰ ਸਫਲ ਬਣਾਉਣ ’ਚ ਸੇਵਾ ਭਾਰਤੀ ਦੇ ਪ੍ਰਧਾਨ ਰਵੀ ਅਰੋੜਾ, ਭਾਰਤੀ ਸ਼ਰਮਾ ਤੇ ਕਿਸਾਨ ਸੰਘ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਕੁਮਾਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਪੇਂਡੂ ਖੇਤਰਾਂ ’ਚ ਅਜਿਹੇ ਕੈਂਪਾਂ ਦਾ ਮਕਸਦ ਲੋਕਾਂ ਨੂੰ ਘਰ ਦੇ ਨੇੜੇ ਹੀ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਅਰੋੜਾ ਵਿਕਾਸ ਮੰਚ ਨੇ ਦੋ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ’ਚ ਦਿੱਤਾ ਸਹਿਯੋਗ ਅਗਲੀ ਖ਼ਬਰ ਵਿਦਿਆਰਥੀ ਜੀਵਨ ਵਿਚੋਂ ਅਲੋਪ ਹੋ ਰਹੀ ਸਹਿਣਸ਼ੀਲਤਾ :ਮਾਸਟਰ ਰਾਮ ਸਰੂਪ
Ad Position 24