06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਕਾਲੇ ਝੰਡੇ ਨਾਲ ਵਿਰੋਧ ਕਰ ਰਹੇ ਨੌਜਵਾਨ ਦੀ ਪੁਲਿਸ ਵਲੋਂ ਕਥਿਤ ਕੁੱਟਮਾਰ ਨਿੰਦਣਯੋਗ : ਤੇਜਪਾਲ ਸਿੰਘ ਕੁੰਡਲ

ਅਬੋਹਰ, 6 ਸਤੰਬਰ(ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਕਾਲੇ ਝੰਡੇ ਦਿਖਾ ਕੇ ਵਿਰੋਧ ਕਰ ਰਹੇ ਇਕ ਨੌਜਵਾਨ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਤੇਜਪਾਲ ਸਿੰਘ ਕੁੰਡਲ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਜਾਂ ਕਿਸੇ ਵੀ ਸਿਆਸੀ ਆਗੂ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਅਬੋਹਰ, 6 ਸਤੰਬਰ(ਤੇਜਿੰਦਰ ਸਿੰਘ ਖ਼ਾਲਸਾ)-ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਦੌਰਾਨ ਕਾਲੇ ਝੰਡੇ ਦਿਖਾ ਕੇ ਵਿਰੋਧ ਕਰ ਰਹੇ ਇਕ ਨੌਜਵਾਨ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਕੀਤੀ ਗਈ ਕੁੱਟਮਾਰ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਤੇਜਪਾਲ ਸਿੰਘ ਕੁੰਡਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਤੇਜਪਾਲ ਸਿੰਘ ਕੁੰਡਲ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਜਾਂ ਕਿਸੇ ਵੀ ਸਿਆਸੀ ਆਗੂ ਪ੍ਰਤੀ ਆਪਣਾ ਵਿਰੋਧ ਦਰਜ਼ ਕਰਵਾਉਣਾ ਹਰ ਨਾਗਰਿਕ ਦਾ ਅਧਿਕਾਰ ਹੈ। ਜੇਕਰ ਕੋਈ ਵਿਅਕਤੀ ਸ਼ਾਂਤਮਈ ਢੰਗ ਨਾਲ ਕਾਲਾ ਝੰਡਾ ਦਿਖਾ ਕੇ ਆਪਣਾ ਰੋਸ ਪ੍ਰਗਟ ਕਰਦਾ ਹੈ ਤਾਂ ਉਸ ਨਾਲ ਤਾਕਤ ਦੀ ਵਰਤੋਂ ਕਰਨਾ ਜਾਂ ਉਸ ਦੀ ਕਥਿਤ ਕੁੱਟਮਾਰ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕ ਮਿਲਣੀ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਅਜਿਹੇ ਸਮਾਗਮ ਦੌਰਾਨ ਜੇਕਰ ਕੋਈ ਨਾਗਰਿਕ ਆਪਣਾ ਰੋਸ ਪ੍ਰਗਟ ਕਰਦਾ ਹੈ ਤਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੰਜਮ ਨਾਲ ਕੰਮ ਲੈਂਦਿਆਂ ਉਸ ਦੀ ਗੱਲ ਸੁਣਨੀ ਚਾਹੀਦੀ ਹੈ। ਵਿਰੋਧ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਉਸ ਦੇ ਕਾਰਨਾਂ ਨੂੰ ਸਮਝਣਾ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ। ਕੁੰਡਲ ਨੇ ਮੰਗ ਕੀਤੀ ਕਿ ਸ਼ੇਰੋ ਵਿਖੇ ਵਾਪਰੀ ਇਸ ਘਟਨਾ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ। ਜੇਕਰ ਜਾਂਚ ਦੌਰਾਨ ਕਿਸੇ ਪੁਲਿਸ ਮੁਲਾਜ਼ਮ ਵਲੋਂ ਨਿਯਮਾਂ ਦੀ ਉਲੰਘਣਾ ਜਾਂ ਬੇਲੋੜੀ ਤਾਕਤ ਦੀ ਵਰਤੋਂ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫਾਜ਼ਿਲਕਾ ’ਚ ਸਖੀ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਘਰ ਦਾ ਕੁੰਡਾ ਤੋੜ ਕੇ ਹਥਿਆਰਾਂ ਨਾਲ ਦਾਖਲ ਹੋਏ ਹਮਲਾਵਰ, 3 ਔਰਤਾਂ ਦੀ ਕੁੱਟਮਾਰ
Ad Position 24