ਸੀਤੋ ਰੋਡ ਰੇਲਵੇ ਫਾਟਕ ਨੇੜੇ ਸੀਵਰੇਜ ਦੀ ਸਮੱਸਿਆ ਜਨਤਾ ਲਈ ਬਣੀ ਨਾਸੂਰ
ਅਬੋਹਰ, 6 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੀ ਸੀਤੋ ਰੋਡ ਰੇਲਵੇ ਫਾਟਕ ਨੇੜੇੇ ਲੰਬੇ ਸਮੇਂ ਤੋਂ ਸੀਵਰੇਜ ਦੀ ਮਾੜੀ ਵਿਵਸਥਾ ਕਾਰਨ ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਪਾਣੀ ਅਕਸਰ ਸੜਕ ’ਤੇ ਇਕੱਠਾ ਹੋਣ ਕਾਰਨ ਇਲਾਕੇ ਵਿਚ ਬਦਬੂ ਤੇ ਗੰਦਗੀ ਦਾ ਮਾਹੌਲ ਬਣਿਆ ਰਹਿੰਦਾ ਹੈ ਅਤੇ ਵਾਰ-ਵਾਰ ਬਣਾਈ ਸੜਕ ਫਿਰ ਖੱਡਿਆਂ ’ਚ ਤਬਦੀਲ ਹੋ ਚੁੱਕੀ ਹੈ ਜਿਸ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ।
ਅਬੋਹਰ, 6 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੀ ਸੀਤੋ ਰੋਡ ਰੇਲਵੇ ਫਾਟਕ ਨੇੜੇੇ ਲੰਬੇ ਸਮੇਂ ਤੋਂ ਸੀਵਰੇਜ ਦੀ ਮਾੜੀ ਵਿਵਸਥਾ ਕਾਰਨ ਮੁਹੱਲਾ ਵਾਸੀਆਂ ਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਪਾਣੀ ਅਕਸਰ ਸੜਕ ’ਤੇ ਇਕੱਠਾ ਹੋਣ ਕਾਰਨ ਇਲਾਕੇ ਵਿਚ ਬਦਬੂ ਤੇ ਗੰਦਗੀ ਦਾ ਮਾਹੌਲ ਬਣਿਆ ਰਹਿੰਦਾ ਹੈ ਅਤੇ ਵਾਰ-ਵਾਰ ਬਣਾਈ ਸੜਕ ਫਿਰ ਖੱਡਿਆਂ ’ਚ ਤਬਦੀਲ ਹੋ ਚੁੱਕੀ ਹੈ ਜਿਸ ਕਾਰਨ ਕਈ ਵਾਰ ਹਾਦਸੇ ਵੀ ਵਾਪਰ ਚੁੱਕੇ ਹਨ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਸ ਸੜਕ ’ਤੇ ਤਹਿਸੀਲ ਕੰਪਲੈਕਸ ਤੋਂ ਇਲਾਵਾ ਹਸਪਤਾਲ, ਸਕੂਲ ਤੇ ਕਾਲਜ ਵਰਗੇ ਮਹੱਤਵਪੂਰਨ ਅਦਾਰੇ ਸਥਿਤ ਹਨ ਜਿਸ ਕਾਰਨ ਇੱਥੇ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਇਸ ਦੇ ਬਾਵਜੂਦ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਨਾ ਹੋਣਾ ਨਗਰ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸੀਵਰੇਜ ਦੀ ਸਮੱਸਿਆ ਸਬੰਧੀ ਉਹ ਲੰਮੇ ਸਮੇਂ ਤੋਂ ਸਬੰਧਿਤ ਵਿਭਾਗ ਤੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਰਹੇ ਹਨ ਪਰ ਹਰ ਵਾਰ ਆਰਜ਼ੀ ਤੌਰ ’ਤੇ ਸਮੱਸਿਆ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਕੁਝ ਸਮੇਂ ਬਾਅਦ ਹਾਲਾਤ ਮੁੜ ਪਹਿਲਾਂ ਵਰਗੇ ਹੋ ਜਾਂਦੇ ਹਨ। ਲੋਕਾਂ ਨੇ ਕਿਹਾ ਕਿ ਵਾਰ-ਵਾਰ ਸੀਵਰੇਜ ਦੀ ਸਫ਼ਾਈ ਜਾਂ ਪਾਣੀ ਦੀ ਨਿਕਾਸੀ ਕਰਵਾਉਣ ਦੀ ਬਜਾਏ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਣਾ ਚਾਹੀਦਾ ਹੈ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਸੀਤੋ ਰੋਡ ਰੇਲਵੇ ਫਾਟਕ ਨੇੜੇ ਸੀਵਰੇਜ ਦੀ ਸਮੱਸਿਆ ਦਾ ਜਾਇਜ਼ਾ ਲੈ ਕੇ ਨਿਕਾਸੀ ਪ੍ਰਬੰਧਾਂ ਨੂੰ ਦਰੁਸਤ ਕੀਤਾ ਜਾਵੇ ਅਤੇ ਲੰਮੇ ਸਮੇਂ ਤੋਂ ਚੱਲ ਰਹੀ। ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।