06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਸ਼ੇਸ਼ ਸਫ਼ਾਈ ਮੁਹਿੰਮ ਦੇ ਚੌਥੇ ਦਿਨ ਸ਼ਿਵਾਲਾ ਮੰਦਰ ਤੋਂ ਲੈ ਕੇ ਸਬਜ਼ੀ ਮੰਡੀ ਤੱਕ ਕਰਵਾਈ ਗਈ ਸਫ਼ਾਈ

‎ ‎ਫ਼ਿਰੋਜ਼ਪੁਰ 6 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਕਲੀਨ ਪੰਜਾਬ ਤਹਿਤ ਚੌਥੇ ਦਿਨ ਬਣਾਏ ਗਏ ਸ਼ਡਿਊਲ ਅਨੁਸਾਰ ਸ਼ਿਵਾਲਾ ਮੰਦਰ ਰੋਡ ਤੋਂ ਲੈ ਕੇ ਹੀਰਾ ਨਗਰ ਫ਼ਿਰੋਜ਼ਪੁਰ ਸ਼ਹਿਰ ਦੀ ਹਦੂਦ ਤੱਕ ਦੀ ਮੁਕੰਮਲ ਸਫ਼ਾਈ ਕਰਵਾਈ ਗਈ। ਇ ਸ ਮੌਕੇ ’ਤੇ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸਮੂਹ ਸੈਨੀਟੇਸ਼ਨ ਬਰਾਂਚ ਅਤੇ ਕਰਮਚਾਰੀਆਂ ਵਲੋਂ ਵੱਖ-ਵੱਖ ਟੀਮਾਂ ਨਿਰਧਾਰਿਤ ਕਰਕੇ ਇਸ ਰੋਡ ਦੀ ਮੁਕੰਮਲ ਰੂਪ ਸਫ਼ਾਈ ਕਰਵਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
‎ ‎ਫ਼ਿਰੋਜ਼ਪੁਰ 6 ਸਤੰਬਰ (ਰਾਕੇਸ਼ ਚਾਵਲਾ, ਕੁਲਬੀਰ ਸਿੰਘ ਸੋਢੀ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਕਲੀਨ ਪੰਜਾਬ ਤਹਿਤ ਚੌਥੇ ਦਿਨ ਬਣਾਏ ਗਏ ਸ਼ਡਿਊਲ ਅਨੁਸਾਰ ਸ਼ਿਵਾਲਾ ਮੰਦਰ ਰੋਡ ਤੋਂ ਲੈ ਕੇ ਹੀਰਾ ਨਗਰ ਫ਼ਿਰੋਜ਼ਪੁਰ ਸ਼ਹਿਰ ਦੀ ਹਦੂਦ ਤੱਕ ਦੀ ਮੁਕੰਮਲ ਸਫ਼ਾਈ ਕਰਵਾਈ ਗਈ। ਇ ਸ ਮੌਕੇ ’ਤੇ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਸਮੂਹ ਸੈਨੀਟੇਸ਼ਨ ਬਰਾਂਚ ਅਤੇ ਕਰਮਚਾਰੀਆਂ ਵਲੋਂ ਵੱਖ-ਵੱਖ ਟੀਮਾਂ ਨਿਰਧਾਰਿਤ ਕਰਕੇ ਇਸ ਰੋਡ ਦੀ ਮੁਕੰਮਲ ਰੂਪ ਸਫ਼ਾਈ ਕਰਵਾਈ ਗਈ। ਇਸ ਮੁਹਿੰਮ ਵਿਚ ਸਵੀਪਿੰਗ ਗਾਰਬੇਜ਼ ਦੀ ਲਿਫ਼ਟਿੰਗ, ਮਲਬੇ ਦੀ ਲਿਫ਼ਟਿੰਗ, ਮਾਲੀਆਂ ਆਦਿ ਦੇ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਤੇ ਉਨ੍ਹਾਂ ਦੇ ਪਾਰਟੀ ਨੁਮਾਇੰਦਿਆਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਹਲਕਾ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਇਸ ਮੁਹਿੰਮ ਤਹਿਤ ਸ਼ਹਿਰ ਦੇ ਕੋਨੇ-ਕੋਨੇ ਦੀ ਸਫ਼ਾਈ ਕਰਵਾਈ ਜਾਵੇਗੀ ਜਿਸ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਟੀਮ ਪੂਰੀ ਮਿਹਨਤ ਨਾਲ ਕੰਮ ਕਰ ਰਹੀ ਚੌਥੇ ਦਿਨ ਅਸੀਂ ਸ਼ਿਵਾਲਾ ਰੋਡ ਤੋਂ ਲੈ ਕੇ ਫ਼ਿਰੋਜ਼ਪੁਰ ਸ਼ਹਿਰ ਦੀ ਹਦੂਦ ਤੱਕ ਦੀ ਸਫ਼ਾਈ ਕਰਵਾਈ ਹੈ। ਇਸ ਮੌਕੇ ਕਾਰਜਸਾਧਕ ਅਫ਼ਸਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਬਣਾਏ ਗਏ ਸ਼ਡਿਊਲ ਅਨੁਸਾਰ ਰੋਜ਼ਾਨਾ ਸ਼ਹਿਰ ਦੀਆਂ ਵੱਖ-ਵੱਖ ਲਿੰਕ ਸੜਕਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ, ਇਸ ਸੰਬੰਧੀ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਹ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਆਪਣੇ ਘਰਾਂ ਦੁਕਾਨਾਂ ਅੰਦਰ ਡਸਟਬੀਨ ਦਾ ਉਪਯੋਗ ਕਰਨ ਤੇ ਕੱਚਰੇ ਨੂੰ ਸੜਕਾਂ ’ਤੇ ਨਾ ਸੁੱਟਣ ਜਿਨ੍ਹਾਂ ਵਿਅਕਤੀਆਂ ਵਲੋਂ ਸਫ਼ਾਈ ਦੇ ਕੰਮਾਂ ਵਿਚ ਉਲੰਘਣਾ ਕੀਤੀ ਗਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਤੇ ਸੋਲਿਡ ਵੈਸਟ ਮੈਨੇਜਮੈਂਟ ਰੂਲ 2026 ਅਨੁਸਾਰ ਉਨ੍ਹਾਂ ਦੇ ਚਲਾਨ ਤੇ ਜੁਰਮਾਨੇ ਕੀਤੇ ਜਾਣਗੇ। ਇਸ ਵਿਸ਼ੇਸ਼ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ, ਸੈਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ, ਸੈਨਟਰੀ ਮੇਟ ਰਾਜਕੁਮਾਰ, ਅਮਰ ਭੱਟੀ, ਰਾਜਾ, ਰਜੇਸ਼ ਕੁਮਾਰ, ਰਾਮਚਰਨ, ਅਕਬਰ ਵਿਮਲ ਕੁਮਾਰ, ਡੈਨੀ ਪ੍ਰੋਗਰਾਮ ਕੋਆਰਡੀਨੇਟਰ ਸਿਮਰਨਜੀਤ ਸਿੰਘ, ਸੁਮਨ ਰਾਣੀ ਤੇ ਸਮੂਹ ਮੋਟੀਵੇਟਰ ਮੌਜੂਦ ਸ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ
Ad Position 24