06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਨਾਮ ਸਿੰਘ ਗਾਮਾ ਸਿੱਧੂ ਛੇਵੀਂ ਵਾਰ ਸਰਬਸੰਮਤੀ ਨਾਲ ਪ੍ਰਧਾਨ ਤੇ ਵਿਜੇ ਸ਼ਰਮਾ ਚੇਅਰਮੈਨ ਚੁਣੇ

ਫ਼ਿਰੋਜ਼ਪੁਰ, 6 ਸਤੰਬਰ(ਗੁਰਿੰਦਰ ਸਿੰਘ)- ਪੱਤਰਕਾਰਾਂ ਦੀ ਏਕਤਾ, ਆਪਸੀ ਭਾਈਚਾਰਕ ਸਾਂਝ ਅਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ ਵਾਲਾ ਸਤਲੁਜ ਪ੍ਰੈੱਸ ਕਲੱਬ ਆਪਣੀ ਏਕਤਾ ਅਤੇ ਸਾਂਝ ਲਈ ਮਿਸਾਲ ਬਣਿਆ ਹੋਇਆ ਹੈ। ਕਲੱਬ ਦੀ ਅੱਜ ਹੋਈ ਚੋਣ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਨਾਮ ਸਿੰਘ ਗਾਮਾ ਸਿੱਧੂ ਨੂੰ ਛੇਵੀਂ ਵਾਰ ਸਤਲੁਜ ਪ੍ਰੈੱਸ ਕਲੱਬ ਦਾ ਪ੍ਰਧਾਨ ਚੁਣ ਲਿਆ ਜਦਕਿ ਵਿਜੇ ਸ਼ਰਮਾ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ।

Ad Position 21
repet_subhas-goyals [Copy P29]
ਛੇਵੀਂ ਵਾਰ ਸਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਚੁਣੇ ਗਏ ਗੁਰਨਾਮ ਸਿੰਘ ਗਾਮਾ ਸਿੱਧੂ ਤੇ ਚੇਅਰਮੈਨ ਵਿਜੇ ਸ਼ਰਮਾ। ਤਸਵੀਰ-ਗੁਰਿੰਦਰ ਸਿੰਘ 07-09-2026
ਫ਼ਿਰੋਜ਼ਪੁਰ, 6 ਸਤੰਬਰ(ਗੁਰਿੰਦਰ ਸਿੰਘ)- ਪੱਤਰਕਾਰਾਂ ਦੀ ਏਕਤਾ, ਆਪਸੀ ਭਾਈਚਾਰਕ ਸਾਂਝ ਅਤੇ ਪੱਤਰਕਾਰ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਭੂਮਿਕਾ ਨਿਭਾਉਣ ਵਾਲਾ ਸਤਲੁਜ ਪ੍ਰੈੱਸ ਕਲੱਬ ਆਪਣੀ ਏਕਤਾ ਅਤੇ ਸਾਂਝ ਲਈ ਮਿਸਾਲ ਬਣਿਆ ਹੋਇਆ ਹੈ। ਕਲੱਬ ਦੀ ਅੱਜ ਹੋਈ ਚੋਣ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਨਾਮ ਸਿੰਘ ਗਾਮਾ ਸਿੱਧੂ ਨੂੰ ਛੇਵੀਂ ਵਾਰ ਸਤਲੁਜ ਪ੍ਰੈੱਸ ਕਲੱਬ ਦਾ ਪ੍ਰਧਾਨ ਚੁਣ ਲਿਆ ਜਦਕਿ ਵਿਜੇ ਸ਼ਰਮਾ ਨੂੰ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਪੱਤਰਕਾਰਾਂ ਨੇ ਕਿਹਾ ਕਿ ਕਿਸੇ ਵੀ ਪ੍ਰੈੱਸ ਕਲੱਬ ਦੇ ਪ੍ਰਧਾਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸਿਰਫ਼ ਅਹੁਦਾ ਸੰਭਾਲਣਾ ਨਹੀਂ, ਸਗੋਂ ਸਮੂਹ ਪੱਤਰਕਾਰਾਂ ਨੂੰ ਇੱਕਜੁੱਟ ਕਰਕੇ ਰੱਖਣਾ, ਉਨ੍ਹਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨਾ ਤੇ ਪੇਸ਼ੇ ਨਾਲ ਜੁੜੀਆਂ ਸਮੱਸਿਆਵਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਵਾਉਣਾ ਹੁੰਦਾ ਹੈ। ਇਸੇ ਵਿਸ਼ਵਾਸ ਅਤੇ ਭਰੋਸੇ ਦੇ ਚੱਲਦਿਆਂ ਗੁਰਨਾਮ ਸਿੰਘ ਗਾਮਾ ਸਿੱਧੂ ਨੂੰ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣਿਆ ਗਿਆ ਹੈ। ਨਵ-ਨਿਯੁਕਤ ਪ੍ਰਧਾਨ ਗੁਰਨਾਮ ਸਿੰਘ ਗਾਮਾ ਸਿੱਧੂ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੱਤਰਕਾਰ ਭਾਈਚਾਰੇ ਦੀ ਏਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪੱਤਰਕਾਰਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ। ਚੇਅਰਮੈਨ ਵਿਜੇ ਸ਼ਰਮਾ ਨੇ ਵੀ ਕਲੱਬ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਨੇ ਨਵੀਂ ਟੀਮ ਨੂੰ ਵਧਾਈ ਦਿੱਤੀ ਅਤੇ ਪੱਤਰਕਾਰਾਂ ਦੀ ਏਕਤਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ, ਨਵੀਂ ਵੋਟ ਤੋਂ ਲੈ ਕੇ ਦਰੁਸਤੀ ਅਤੇ ਸ਼ਿਫਟਿੰਗ ਤੱਕ ਭਰੇ ਫਾਰਮ 12 ਤੱਕ ਦਾਅਵ... ਅਗਲੀ ਖ਼ਬਰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ
Ad Position 24