ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਨੂੰ
ਡਾਇਰੈਕਟਰ ਜੈਸਰਤ ਸਿੰਘ ਸੰਧੂ ਨੇ ਕੀਤਾ ਸਨਮਾਨਿਤ
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਅਰਨੀਵਾਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਰੋਟਰੀ ਇੰਟਰਨੈਸ਼ਨਲ 3090 ਦੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਗੋਲੂ ਕਾ ਨੂੰ ਗੈਸਟ ਆਫ਼ ਆਨਰ ਵਜੋਂ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਅਤੇ ਕਲੱਬ ਦੇ ਪ੍ਰਧਾਨ ਡਾ.
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)-ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਅਰਨੀਵਾਲਾ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਰੋਟਰੀ ਇੰਟਰਨੈਸ਼ਨਲ 3090 ਦੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਗੋਲੂ ਕਾ ਨੂੰ ਗੈਸਟ ਆਫ਼ ਆਨਰ ਵਜੋਂ ਸਨਮਾਨਿਤ ਕੀਤਾ ਗਿਆ। ਰੋਟਰੀ ਕਲੱਬ ਜਲਾਲਾਬਾਦ ਦੇ ਡਾਇਰੈਕਟਰ ਜੈਸਰਤ ਸਿੰਘ ਸੰਧੂ ਅਤੇ ਕਲੱਬ ਦੇ ਪ੍ਰਧਾਨ ਡਾ.ਗੁਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਸਨਮਾਨ-ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸਿਸਟੈਂਟ ਗਵਰਨਰ ਸੰਦੀਪ ਕੰਬੋਜ ਨੇ ਖ਼ੂਨਦਾਨ ਕੈਂਪ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖ਼ੂਨਦਾਨ ਇਕ ਮਹਾਨ ਸਮਾਜ ਸੇਵਾ ਹੈ। ਉਨ੍ਹਾਂ ਕਿਹਾ ਕਿ ਹਰੇਕ ਸਿਹਤਮੰਦ ਵਿਅਕਤੀ ਨੂੰ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਖ਼ੂਨਦਾਨ ਕਰਨ ਵਾਸਤੇ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਕੈਂਪ ਦੇ ਪ੍ਰਬੰਧਕਾਂ ਤੇ ਸਮੂਹ ਖ਼ੂਨਦਾਨੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਲੋਕਾਂ ਵਿਚ ਸੇਵਾ, ਸਹਿਯੋਗ ਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਕੈਂਪ ਦੌਰਾਨ ਖ਼ੂਨਦਾਨੀਆਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਮਨੁੱਖਤਾ ਦੀ ਸੇਵਾ ’ਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਡਾਇਰੈਕਟਰ ਜੈਸਰਤ ਸਿੰਘ ਸੰਧੂ, ਰੋਟਰੀ ਕਲੱਬ ਜਲਾਲਾਬਾਦ ਦੇ ਪ੍ਰਧਾਨ ਡਾ.ਗੁਰਪ੍ਰੀਤ ਸਿੰਘ, ਮਨੀਸ਼ ਕੰਬੋਜ ਪਿੰਡੀ ਸਮੇਤ ਰੋਟਰੀ ਕਲੱਬ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਵੱਖ-ਵੱਖ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ ।