08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪ੍ਰਕਿਰਤੀ ਕਲੱਬ ਦੀ ਮਹੀਨੇਵਾਰ ਮੀਟਿੰਗ ਹੋਈ

ਜ਼ੀਰਾ, 7 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪ੍ਰਕਿਰਤੀ ਕਲੱਬ ਜ਼ੀਰਾ ਰਜਿ ਦੀ ਮਹੀਨੇਵਾਰ ਮੀਟਿੰਗ ਜੀਵਨ ਮੱਲ ਸਕੂਲ ਦੇ ਪ੍ਰਕਿਰਤੀ ਪਾਰਕ ਵਿਖੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਦੀ ਸ਼ਰੂਆਤ ਦੌਰਾਨ ਕਲੱਬ ਦੇ ਸੀਨੀਅਰ ਮੈਂਬਰ ਮਾਸਟਰ ਹਕੂਮਤ ਰਾਏ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜ਼ੀਰਾ, 7 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪ੍ਰਕਿਰਤੀ ਕਲੱਬ ਜ਼ੀਰਾ ਰਜਿ ਦੀ ਮਹੀਨੇਵਾਰ ਮੀਟਿੰਗ ਜੀਵਨ ਮੱਲ ਸਕੂਲ ਦੇ ਪ੍ਰਕਿਰਤੀ ਪਾਰਕ ਵਿਖੇ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਕੀਤੀ ਗਈ । ਮੀਟਿੰਗ ਦੀ ਸ਼ਰੂਆਤ ਦੌਰਾਨ ਕਲੱਬ ਦੇ ਸੀਨੀਅਰ ਮੈਂਬਰ ਮਾਸਟਰ ਹਕੂਮਤ ਰਾਏ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਪਰੰਤ ਖਜ਼ਾਨਚੀ ਅਵਤਾਰ ਸਿੰਘ ਕਾਨੂੰਗੋ ਵਲੋਂ ਕਲੱਬ ਦਾ ਹਿਸਾਬ ਕਿਤਾਬ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਕਲੱਬ ਵਲੋਂ ਅਗਸਤ ਮਹੀਨੇ ਵਿਚ ਕੀਤੇ ਗਏ ਕੰਮਾਂ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਸੀਨੀਅਰ ਮੈਂਬਰ ਅੰਗਰੇਜ਼ ਸਿੰਘ ਅਟਵਾਲ ਨੇ ਕਿਹਾ ਕਿ ਜਿਹੜਾ ਮੈਂਬਰ ਲਗਾਤਾਰ 6 ਮਹੀਨੇ ਮਾਸਿਕ ਯੋਗਦਾਨ ਰਾਸ਼ੀ ਨਹੀ ਦਿੰਦਾ। ਉਸ ਬਾਰੇ ਇਹ ਸਮਝਿਆ ਜਾਵੇ ਕਿ ਉਸ ਨੂੰ ਕਲੱਬ ਦੀਆਂ ਗਤੀਵਿਧੀਆਂ ਵਿਚ ਕੋਈ ਦਿਲਚਸਪੀ ਨਹੀਂ ਹੈ। ਇਸ ਲਈ ਉਸ ਦਾ ਨਾਮ ਗਰੁੱਪ ਵਿਚੋਂ ਕੱਢ ਦਿੱਤਾ ਜਾਵੇ । ਇਸ ਸੁਝਾਅ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ । ਇਸ ਮੌਕੇ ਮੀਟਿੰਗ ਵਿਚ ਚਰਨਪ੍ਰੀਤ ਸਿੰਘ ਸੋਨੂੰ ਜਨਰਲ ਸਕੱਤਰ, ਜਸਵੰਤ ਸਿੰਘ ਨਾਮਦੇਵ, ਗੁਰਦੀਪ ਸਿੰਘ ਪੰਡੋਰੀ, ਸੁਖਪਾਲ ਸਿੰਘ ਪੰਡੋਰੀ,ਗੁਰਦੀਪ ਸਿੰਘ ਧਾਲੀਵਾਲ, ਸੁਰਜੀਤ ਕੁਮਾਰ ਚੌਧਰੀ, ਜੁਗਿੰਦਰ ਸਿੰਘ ਝਤਰਾ, ਮਾਸਟਰ ਅਜੀਤ ਸਿੰਘ, ਬਲਵੰਤ ਸਿੰਘ ਧੰਜੂ ਰਿਟ: ਸੈਸ਼ਨ ਜੱਜ, ਭੁਪਿੰਦਰ ਸਿੰਘ ਭਿੰਦਾ, ਹਰਜਿੰਦਰ ਸਿੰਘ ਨਾਰੰਗ, ਰਾਜਵਿੰਦਰ ਸਿੰਘ ਮਾਨਸਾ, ਭੁਪਿੰਦਰ ਸਿੰਘ ਭੁੱਲਰ, ਗੁਰਚਰਨ ਸਿੰਘ ਢਿਲੋਂ, ਸੁਰੇਸ਼ ਕੁਮਾਰ ਕਾਲਾ, ਬਲਜਿੰਦਰ ਸਿੰਘ ਸੰਧੂ, ਦਲਜੀਤ ਸਿੰਘ ਗਿੱਲ, ਜੁਗਰਾਜ ਸਿੰਘ ਭੂਈ, ਸੁਨੀਲ ਸਹਿਗਲ, ਪ੍ਰਿਤਪਾਲ ਸਿੰਘ ਸ਼ਾਹ , ਗੁਰਭੇਜ ਸਿੰਘ ਸਿੱਧੂ, ਮਨਜੀਤ ਸਿੰਘ ਸੰਧੂ, ਪਰਮਜੀਤ ਸਿੰਘ ਪੱਬੀ, ਸਤਨਾਮ ਸਿੰਘ ਬਾਠ ਅਤੇ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਮਸਤ ਰਾਮ ਯੂਥ ਐਂਡ ਸਪੋਰਟਸ ਕਲੱਬ ਸ਼ੇਰ ਖਾਂ ਦੀ ਕਮੇਟੀ ਸਰਬਸੰਮਤੀ ਨਾਲ ਚੁਣੀ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24