ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 13 ਨੂੰ
ਜ਼ੀਰਾ, 7 ਸਤੰਬਰ (ਪ੍ਰਤਾਪ ਸਿੰਘ ਹੀਰਾ)- ਇਸ਼ਾਨ ਜੁਨੇਜਾ ਦੀ ਮਿੱਠੀ ਯਾਦ ਨੂੰ ਸਮਰਪਿਤ ‘ਇਸ਼ਾਨ ਕੈਂਸਰ ਕੇਅਰ ਫਾਊਂਡੇਸ਼ਨ ਸੁਸਾਇਟੀ ਜ਼ੀਰਾ ਵਲੋਂ ਜੀਰਾ ਵਿਕਾਸ ਪ੍ਰੀਸ਼ਦ ਦੇ ਵਿਸ਼ੇਸ਼ ਸਹਿਯੋਗ ਨਾਲ ਚੌਥਾ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 13 ਸਤੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਪੈਰਾਡਾਈਜ਼ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਲਗਾਇਆ ਜਾਵੇਗਾ।
ਜ਼ੀਰਾ, 7 ਸਤੰਬਰ (ਪ੍ਰਤਾਪ ਸਿੰਘ ਹੀਰਾ)- ਇਸ਼ਾਨ ਜੁਨੇਜਾ ਦੀ ਮਿੱਠੀ ਯਾਦ ਨੂੰ ਸਮਰਪਿਤ ‘ਇਸ਼ਾਨ ਕੈਂਸਰ ਕੇਅਰ ਫਾਊਂਡੇਸ਼ਨ ਸੁਸਾਇਟੀ ਜ਼ੀਰਾ ਵਲੋਂ ਜੀਰਾ ਵਿਕਾਸ ਪ੍ਰੀਸ਼ਦ ਦੇ ਵਿਸ਼ੇਸ਼ ਸਹਿਯੋਗ ਨਾਲ ਚੌਥਾ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 13 ਸਤੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਪੈਰਾਡਾਈਜ਼ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਲਗਾਇਆ ਜਾਵੇਗਾ। ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੰਸਥਾ ਦੇ ਸਰਪ੍ਰਸਤ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਇਸ਼ਾਨ ਕੈਂਸਰ ਫ਼ਾਊਂਡੇਸ਼ਨ ਦੇ ਬਾਨੀ ਸਤੀਸ਼ ਜੁਨੇਜਾ ਤੇ ਸੁਨੀਲ ਜੁਨੇਜਾ ਨੇ ਦੱਸਿਆ ਕਿ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੰਡੀਆਂ ਜਾਣਗੀਆਂ, ਨਾਲ ਹੀ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਜਾਣਗੇ।