08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ੀਰਾ ਪਹੁੰਚਣ ’ਤੇ ਪਵਨ ਕਟਾਰੀਆ ਨੇ ਕੀਤਾ ਸਵਾਗਤ

ਮੱਖੂ, 7 ਸਤੰਬਰ (ਵਰਿੰਦਰ ਮਨਚੰਦਾ)- ਜ਼ੀਰਾ ਵਿਖੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਕੀਤੀ ਗਈ ਵਿਸ਼ਾਲ ਰੈਲੀ ’ਚ ਸ਼ਾਮਿਲ ਹੋਣ ਲਈ ਆਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈਲੀਪੈਡ ਤੋਂ ਉੱਤਰਨ ਬਾਅਦ ਪਵਨ ਕਟਾਰੀਆ ਮੱਖੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਵਨ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਜੋ ਵੀ ਕੰਮ ਕੀਤੇ ਹਨ, ਉਸ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਮੱਖੂ, 7 ਸਤੰਬਰ (ਵਰਿੰਦਰ ਮਨਚੰਦਾ)- ਜ਼ੀਰਾ ਵਿਖੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਕੀਤੀ ਗਈ ਵਿਸ਼ਾਲ ਰੈਲੀ ’ਚ ਸ਼ਾਮਿਲ ਹੋਣ ਲਈ ਆਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹੈਲੀਪੈਡ ਤੋਂ ਉੱਤਰਨ ਬਾਅਦ ਪਵਨ ਕਟਾਰੀਆ ਮੱਖੂ ਵਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਵਨ ਕਟਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਜੋ ਵੀ ਕੰਮ ਕੀਤੇ ਹਨ, ਉਸ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਅਧੂਰੇ ਪਏ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦਿਆਂ ਨਵੇਂ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਹੈ ਅਤੇ ਸੂਬੇ ਵਿਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਹੈ ਜਿਸ ਸਦਕਾ ‘ਆਪ’ ਮੁੜ ਹੂੰਝਾ ਫੇਰ ਜਿੱਤ ਹਾਸਲ ਕਰਕੇ 2027 ਵਿਚ ‘ਆਪ’ ਦੀ ਸਰਕਾਰ ਬਣਾਏਗੀ। ਪਵਨ ਕਟਾਰੀਆ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਸਮਾਜ ਸੇਵੀ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਨੂੰ ਦੇਖਦਿਆਂ ਹਲਕੇ ਦੇ ਲੋਕਾਂ ਵਲੋਂ ਅਥਾਹ ਪਿਆਰ ਤੇ ਸਤਿਕਾਰ ਦਿੱਤਾ ਜਾ ਰਿਹਾ ਹੈ ਜਿਸ ਦੀ ਮਿਸਾਲ ਰੈਲੀ ’ਚ ਜੁੜੇ ਹਜ਼ਾਰਾਂ ਲੋਕਾਂ ਦੇ ਇਕੱਠ ਤੋਂ ਮਿਲਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਜ਼ੀਰਾ ਦੇ ਲੋਕ ਇਸ ਵਾਰ ਵੀ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੀਟ ਆਮ ਆਦਮੀ ਪਾਰਟੀ ਦੀ ਝੋਲੀ ਪਾਉਣਗੇ। ਪਵਨ ਕਟਾਰੀਆ ਨੇ ਜ਼ੀਰਾ ਰੈਲੀ ’ਚ ਪਹੁੰਚੇ ਹਜ਼ਾਰਾਂ ਦੀ ਤਦਾਦ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਅਗਲੀ ਖ਼ਬਰ ਕੇ.ਜੀ.ਐੱਸ. ਦੀ ਹਰਿਆਲੀ ਮੁਹਿੰਮ ਨੂੰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦਾ ਮਿਲਿਆ ਭਰਵਾਂ ਸਹਿਯੋਗ
Ad Position 24