ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਕਥਿਤ ਨਾਕਾਮੀਆਂ, ਝੂਠੇ ਦਿਲਾਸਿਆਂ ਅਤੇ ਬਦਲਾਅ ਦੇ ਦਾਅਵਿਆਂ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਆਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਅਤੇ ਕਾਂਗਰਸ ਭਵਨ ਨੇੜੇ ਹੀ ਰੋਕ ਲਿਆ। ਇਸ ਰੋਸ ਪ੍ਰਦਰਸ਼ਨ ਵਿਚ ਫ਼ਾਜ਼ਿਲਕਾ ਤੋਂ ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਨਾਲ ਬਲਾਕ ਕਾਂਗਰਸ ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ, ਕੌਂਸਲਰ ਭਜਨ ਲਾਲ ਕੰਬੋਜ, ਯੂਥ ਕਾਂਗਰਸ ਕੋਆਰਡੀਨੇਟਰ ਅੰਕੁਜ ਦੀਪ, ਯੂਥ ਕਾਂਗਰਸ ਪ੍ਰਧਾਨ ਜਤਿੰਦਰ ਸਿੰਘ, ਮੈਂਡੀ ਵਧਾਵਨ, ਸਾਬਕਾ ਸਰਪੰਚ ਸੁਖਮੰਦਰ ਸਿੰਘ ਸੈਣੀ, ਸਾਬਕਾ ਪ੍ਰਿੰਸੀਪਲ ਤ੍ਰਿਭਵਨ ਰਾਮ, ਸੂਬੇਦਾਰ ਚੰਦ ਸਿੰਘ ਅਤੇ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ’ਚ ਫ਼ਾਜ਼ਿਲਕਾ ਦੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਦੀ ਜਨਤਾ ਹੁਣ ਸਿਰਫ਼ ਇਸ਼ਤਿਹਾਰੀ ਦਾਅਵਿਆਂ ਨਾਲ ਗੁਮਰਾਹ ਨਹੀਂ ਹੋਵੇਗੀ, ਸਗੋਂ ਜ਼ਮੀਨੀ ਪੱਧਰ ’ਤੇ ਹੋਏ ਕੰਮਾਂ ਦਾ ਹਿਸਾਬ ਮੰਗ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਰੋਜ਼ਗਾਰ, ਵਿਕਾਸ ਅਤੇ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ’ਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਸਵੇਰ ਤੋਂ ਹੀ ਚੰਡੀਗੜ੍ਹ ਵਿਚ ਕਾਂਗਰਸੀ ਵਰਕਰ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਰਾਜਾ ਵੜਿੰਗ ਦੀ ਅਗਵਾਈ ਹੇਠ ਜਿਉਂ ਹੀ ਵਰਕਰਾਂ ਨੇ ਮੁੱਖ ਮੰਤਰੀ ਆਵਾਸ ਵੱਲ ਚਾਲੇ ਪਾਏ, ਤਾਂ ਪੁਲਿਸ ਨੇ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਵਰਕਰ ਅੱਗੇ ਵਧਦੇ ਰਹੇ ਤਾਂ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ, ਪਰ ਵਰਕਰਾਂ ਨੇ ਪਾਣੀ ਦੀਆਂ ਬੌਛਾੜਾਂ ਦੇ ਬਾਵਜੂਦ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ ਰੱਖੀ। ਸਮਰਬੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਦੇ ਲੋਕ ਹੁਣ ’ਇਸ਼ਤਿਹਾਰੀ ਬਦਲਾਅ’ ਨਹੀਂ ਸਗੋਂ ’ਜ਼ਮੀਨੀ ਕੰਮਾਂ ਦਾ ਹਿਸਾਬ’ ਮੰਗ ਰਹੇ ਹਨ। ਫ਼ਾਜ਼ਿਲਕਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਜਨਤਾ ਦੇ ਹੱਕਾਂ ਦੀ ਲੜਾਈ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਪੂਰੀ ਮਜ਼ਬੂਤੀ ਨਾਲ ਲੜਦੀ ਰਹੇਗੀ।
ਕਾਂਗਰਸ ਦਾ ਚੰਡੀਗੜ੍ਹ ’ਚ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੀਆਂ ਕਥਿਤ ਨਾਕਾਮੀਆਂ, ਝੂਠੇ ਦਿਲਾਸਿਆਂ ਅਤੇ ਬਦਲਾਅ ਦੇ ਦਾਅਵਿਆਂ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਆਵਾਸ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਅਤੇ ਕਾਂਗਰਸ ਭਵਨ ਨੇੜੇ ਹੀ ਰੋਕ ਲਿਆ।
ਅਜੀਤ ਡੈਸਕ
09-09-2026