09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਰਕਾਰੀ ਸਕੂਲ ਕਿੜਿਆਂਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਵਧਾਇਆ ਇਲਾਕੇ ਦਾ ਮਾਣ

ਫ਼ਾਜ਼ਿਲਕਾ,8 ਸਤੰਬਰ (ਅਮਰਜੀਤ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਦਮ ’ਤੇ ਵੱਖ-ਵੱਖ ਖੇਤਰਾਂ ਵਿਚ ਕਾਮਯਾਬੀ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਚ ਦਸਵੀਂ ਜਮਾਤ ਤੱਕ ਸਿੱਖਿਆ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਮਨਦੀਪ ਕੌਰ ਨੇ ਦੇਸ਼ ਦੀਆਂ ਪ੍ਰਮੁੱਖ ਮੈਡੀਕਲ ਪ੍ਰਵੇਸ਼ ਪ੍ਰੀਖਿਆਵਾਂ ਵਿਚੋਂ ਇਕ ‘ਨੀਟ’ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰਕੇ ਐੱਮ.

Ad Position 21
repet_subhas-goyals [Copy P29]
ਜਲਾਲਾਬਾਦ ਵਿਖੇ ਮੀਟਿੰਗ ਦੌਰਾਨ ਹਾਜ਼ਰ ਪੀ.ਡਬਲਯੂ.ਡੀ. ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੇ ਅਹੁਦੇਦਾਰ ਅਤੇ ਮੁਲਾਜ਼ਮ। ਅਜੀਤ ਤਸਵੀਰ 09-09-2026
ਫ਼ਾਜ਼ਿਲਕਾ,8 ਸਤੰਬਰ (ਅਮਰਜੀਤ ਸ਼ਰਮਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿੜਿਆਂਵਾਲਾ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦੇ ਦਮ ’ਤੇ ਵੱਖ-ਵੱਖ ਖੇਤਰਾਂ ਵਿਚ ਕਾਮਯਾਬੀ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਵਿਚ ਦਸਵੀਂ ਜਮਾਤ ਤੱਕ ਸਿੱਖਿਆ ਹਾਸਿਲ ਕਰਨ ਵਾਲੀ ਵਿਦਿਆਰਥਣ ਸੁਮਨਦੀਪ ਕੌਰ ਨੇ ਦੇਸ਼ ਦੀਆਂ ਪ੍ਰਮੁੱਖ ਮੈਡੀਕਲ ਪ੍ਰਵੇਸ਼ ਪ੍ਰੀਖਿਆਵਾਂ ਵਿਚੋਂ ਇਕ ‘ਨੀਟ’ ਪ੍ਰੀਖਿਆ ਸ਼ਾਨਦਾਰ ਅੰਕਾਂ ਨਾਲ ਪਾਸ ਕਰਕੇ ਐੱਮ.ਬੀ.ਬੀ.ਐੱਸ. ਕੋਰਸ ਵਿਚ ਦਾਖਲਾ ਹਾਸਲ ਕੀਤਾ ਹੈ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਹੈ। ਇਸੇ ਤਰ੍ਹਾਂ ਸਕੂਲ ਦੀ ਹੋਣਹਾਰ ਵਿਦਿਆਰਥਣ ਗਗਨ ਸੈਣੀਆਂ ਨੇ ਕਲਾ ਅਤੇ ਸਭਿਆਚਾਰ ਦੇ ਖੇਤਰ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਆਪਣਾ ਨਵਾਂ ਗੀਤ ‘ਖਾਟੂ ਨਗਰੀ’ ਰਿਲੀਜ਼ ਕੀਤਾ ਹੈ, ਜਿਸ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦੋਵੇਂ ਵਿਦਿਆਰਥਣਾਂ ਦੀਆਂ ਇਨ੍ਹਾਂ ਪ੍ਰਾਪਤੀਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਹਰ ਖੇਤਰ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਸਭਿਆਚਾਰਕ ਅਤੇ ਕਲਾ ਦੇ ਖੇਤਰ ਵਿਚ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਮਨਦੀਪ ਕੌਰ ਅਤੇ ਗਗਨ ਸੈਣੀਆਂ ਦੀ ਕਾਮਯਾਬੀ ਸਮੁੱਚੇ ਸਕੂਲ ਪਰਿਵਾਰ, ਮਾਪਿਆਂ ਅਤੇ ਇਲਾਕਾ ਵਾਸੀਆਂ ਲਈ ਮਾਣ ਵਾਲੀ ਗੱਲ ਹੈ। ਸਕੂਲ ਦੇ ਸਾਇੰਸ ਮਾਸਟਰ ਸੁਨੀਲ ਕੁਮਾਰ ਨੇ ਦੋਵੇਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਹੌਸਲੇ ਬੁਲੰਦ ਹੋਣ ਅਤੇ ਮਿਹਨਤ ਵਿਚ ਕੋਈ ਕਸਰ ਨਾ ਛੱਡੀ ਜਾਵੇ ਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਵੱਡੀਆਂ ਬੁਲੰਦੀਆਂ ਨੂੰ ਛੂਹ ਸਕਦੇ ਹਨ। ਇਸ ਖ਼ੁਸ਼ੀ ਦੇ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਗੁਰਮੀਤ ਸਿੰਘ ਅਤੇ ਸਮੂਹ ਸਟਾਫ਼ ਵਲੋਂ ਦੋਵੇਂ ਹੋਣਹਾਰ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਉੱਜਵਲ ਤੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਮੁਫ਼ਤ ਸਕਿਉਰਿਟੀ ਗਾਰਡ ਕੋਰਸ ਸ਼ੁਰੂ ਅਗਲੀ ਖ਼ਬਰ ਬੱਲੂਆਣਾ ਹਲਕੇ ਦੇ ਪਿੰਡ ਵਰਿਆਮ ਖੇੜਾ ਵਿਖੇ ਮੀਟਿੰਗ ਦੌਰਾਨ ਸੰਦੀਪ ਜਾਖੜ ਨੇ ਭਾਜਪਾ ਸਰਕਾਰ ਬਣਾਉਣ ਦਾ ਦਿੱਤਾ ਸੱਦਾ
Ad Position 24