ਸਰਕਾਰੀ ਨੌਕਰੀਆਂ ਲਈ ਚੁਣੇ ਗਏ ਮੀਰਾ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਦਾ ਸਨਮਾਨ
ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ 2026 ਵਿਚ ਸਰਕਾਰੀ ਨੌਕਰੀ ਲਈ ਚੁਣੇ ਗਏ 40 ਤੋਂ ਵੱਧ ਨਰਸਿੰਗ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਚੁਣੇ ਗਏ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਮੀਰਾ ਮੈਡੀਕਲ ਇੰਸਟੀਚਿਊਟ ਆਫ਼ ਨਰਸਿੰਗ ਐਂਡ ਹਸਪਤਾਲ ਵਿਖੇ 2026 ਵਿਚ ਸਰਕਾਰੀ ਨੌਕਰੀ ਲਈ ਚੁਣੇ ਗਏ 40 ਤੋਂ ਵੱਧ ਨਰਸਿੰਗ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਇਕ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ। ਚੁਣੇ ਗਏ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਡਾ.ਕਵਿਤਾ ਸਿੰਘ ਇਸ ਸਮਾਰੋਹ ਵਿਚ ਸ਼ਾਮਲ ਹੋਏ ਜਦ ਕਿ ਨਾਗਪਾਲ ਨਰਸਿੰਗ ਹੋਮ ਦੇ ਡਾਇਰੈਕਟਰ ਡਾ.ਸੁਭਾਸ਼ ਨਾਗਪਾਲ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਇਨ੍ਹਾਂ ਤੋਂ ਇਲਾਵਾ ਸੰਸਥਾ ਦੇ ਚੇਅਰਮੈਨ ਡਾ.ਜੀ.ਐੱਸ ਮਿੱਤਲ, ਮੰਜੂ ਮਿੱਤਲ, ਡਾਇਰੈਕਟਰ ਡਾ.ਸਾਹਿਲ ਮਿੱਤਲ, ਪ੍ਰਿੰਸੀਪਲ ਡਾ.ਰਾਮ ਸਵਰੂਪ ਸ਼ਰਮਾ ਅਤੇ ਵਾਈਸ ਪ੍ਰਿੰਸੀਪਲ ਡਾ.ਰਹਿਸ਼ ਚੰਦ ਸਮੇਤ ਸਮੂਹ ਸਟਾਫ਼ ਮੌਜੂਦ ਸੀ। ਇਸ ਦੌਰਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਡਾ.ਜੀ.ਐੱਸ ਮਿੱਤਲ ਨੇ ਸਾਰੇ ਚੁਣੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਕਿਸੇ ਵੀ ਵਿੱਦਿਅਕ ਸੰਸਥਾ ਦੀ ਸਭ ਤੋਂ ਵੱਡੀ ਪ੍ਰਾਪਤੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਨਵੇਂ ਕਾਰਜ ਖੇਤਰ ਵਿਚ ਇਮਾਨਦਾਰ, ਅਨੁਸ਼ਾਸਨ ਅਤੇ ਮਿਹਨਤ ਨਾਲ ਕੰਮ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਿਹਤ ਸੰਭਾਲ ਵਿਚ ਨਰਸਿੰਗ ਸਟਾਫ਼ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਸਰਕਾਰੀ ਸੇਵਾ ਵਿਚ ਚੋਣ ਤੋਂ ਬਾਅਦ ਵਿਦਿਆਰਥੀਆਂ ਦੀ ਜ਼ਿੰਮੇਵਾਰੀਆਂ ਵੱਧ ਜਾਂਦੀਆਂ ਹਨ, ਇਸ ਲਈ ਉਨ੍ਹਾਂ ਨੂੰ ਮਰੀਜ਼ਾਂ ਦੀ ਦੇਖਭਾਲ ਨੂੰ ਤਰਜੀਹ ਦਿੰਦੇ ਹੋਏ ਆਪਣੇ ਗਿਆਨ ਅਤੇ ਹੁਨਰ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਰੋਹਿਤ ਨਾਗਪਾਲ, ਸਰੋਜ ਰਾਣੀ, ਜਗਮੰਦਰ ਕੌਰ, ਮਨੀ ਸ਼ਰਮਾ, ਪੁਸ਼ਪਿੰਦਰ ਸਿੰਘ, ਵਿਕਾਸ ਮਹਲਾ, ਮਨਪ੍ਰੀਤ ਕੌਰ, ਗੁਰਵਿੰਦਰ ਕੌਰ ਆਦਿ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਦੌਰਾਨ ਕਾਲਜ ਪ੍ਰਬੰਧਕਾਂ ਵਲੋਂ ਸਰਕਾਰੀ ਨੌਕਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਕੁਲਵਿੰਦਰ ਕੌਰ, ਮਨਦੀਪ ਕੌਰ , ਵੰਦਨਾ, ਧੰਨੌ ਬਾਈ, ਸਾਹਿਲ ਸੁਥਾਰ, ਕੁਲਦੀਪ ਕੁਮਾਰ, ਸਤਵੰਤ ਸਿੰਘ, ਮਹਿਮਾ, ਪ੍ਰਿਅੰਕਾ, ਬਲਜੀਤ ਸਿੰਘ, ਹਰੀਸ਼, ਜਸਪ੍ਰੀਤ ਤਿੰਨਾ, ਬੂਟਾ ਸਿੰਘ, ਸੁਸ਼ੀਲ ਕੁਮਾਰ, ਅਕਸ਼ੇ ਕੁਮਾਰ, ਪੰਕਜ ਕੁਮਾਰ, ਅਨੀਕੇਤ ਗਿਲਹੋਤਰਾ, ਮਮਤਾ, ਸਿਮਰਨਜੀਤ ਕੌਰ, ਮਨਤਾਜ, ਬੰਟੂ, ਸ਼੍ਰੀਕਾਂਤ, ਜਤਿੰਦਰ ਕਮਲ, ਰਾਜ ਕਰਨ, ਸੁਨੀਤਾ ਕੌਰ, ਅਨੀਤਾ, ਪੇ੍ਰਰਨਾ, ਅੰਜਲੀ, ਅਜੈ ਕੁਮਾਰ, ਦਵਿੰਦਰ ਦੱਤ, ਸ਼ਰਨਜੀਤ ਕੌਰ, ਵੰਸ਼, ਜਸਮੀਤ ਕੌਰ, ਅਰਜੁਨ, ਕਰਨ ਕੁਮਾਰ, ਸੰਤੋਸ਼ ਕੁਮਾਰੀ, ਬੇਅੰਤ ਕੌਰ, ਗਗਨਦੀਪ ਕੌਰ, ਵਿੱਦਿਆ, ਮੰਜੂ, ਸ਼ੀਨੂੰ ਆਦਿ ਵਿਦਿਆਰਥੀਆਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ ਸਰਕਾਰੀ ਸੇਵਾ ਲਈ ਚੁਣੇ ਜਾਣ ’ਤੇ ਸਨਮਾਨਿਤ ਕੀਤਾ ਗਿਆ।