08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਪੰਜਾਬ ਬਚਾਓ ਰੈਲੀ ਦੇ ਸੰਬੰਧ ’ਚ ਜੈਸਰਤ ਸਿੰਘ ਸੰਧੂ ਨੇ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

ਮੰਡੀ ਰੋੜਾਂਵਾਲੀ, 8 ਸਤੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਨੂੰ ਜਲਾਲਾਬਾਦ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਜਿੱਥੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਅੱਜ ਯੂਥ ਅਕਾਲੀ ਆਗੂ ’ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਸਾਬਕਾ ਵਾਈਸ ਪ੍ਰਧਾਨ ਜੈਸਰਤ ਸਿੰਘ ਸੰਧੂ ਖੁੜੰਜ ਅਤੇ ਸਤਿੰਦਰਜੀਤ ਸਿੰਘ ਮੰਟਾ ਵਲੋਂ ਵੀ ਪਿੰਡ ਖੁੜੰਜ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਕੇ ਰੈਲੀ ਵਿਚ ਲਿਜਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਜੈਸਰਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਰੈਲੀ ਦੇ ਸੰਬੰਧ ’ਚ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰ ਚੁੱਕੇ ਹਨ।

Ad Position 21
repet_subhas-goyals [Copy P29]
ਪਿੰਡ ਖੁੜੰਜ ਵਿਖੇ ਪੰਜਾਬ ਬਚਾਓ ਰੈਲੀ ਦੇ ਸੰਬੰਧ ’ਚ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਜੈਸਰਤ ਸਿੰਘ ਸੰਧੂ ਖੁੜੰਜ ਨਾਲ ਸਤਿੰਦਰਜੀਤ ਸਿੰਘ ਮੰਟਾ, ਲਖਵਿੰਦਰ ਸਿੰਘ ਰੋਹੀਵਾਲਾ ਅਤੇ ਗੁਰਿੰਦਰ ਪਾਲ ਸਿੰਘ ਬੰਪੀ ਸੰਧੂ। ਤਸਵੀਰ-ਮਨਜੀਤ ਸਿੰਘ ਬਰਾੜ 09-09-2026
ਮੰਡੀ ਰੋੜਾਂਵਾਲੀ, 8 ਸਤੰਬਰ (ਮਨਜੀਤ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਨੂੰ ਜਲਾਲਾਬਾਦ ਵਿਖੇ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਸਫਲ ਬਣਾਉਣ ਲਈ ਜਿੱਥੇ ਵੱਖ-ਵੱਖ ਅਕਾਲੀ ਆਗੂਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ, ਉੱਥੇ ਅੱਜ ਯੂਥ ਅਕਾਲੀ ਆਗੂ ’ਤੇ ਪੰਜਾਬ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਦੇ ਸਾਬਕਾ ਵਾਈਸ ਪ੍ਰਧਾਨ ਜੈਸਰਤ ਸਿੰਘ ਸੰਧੂ ਖੁੜੰਜ ਅਤੇ ਸਤਿੰਦਰਜੀਤ ਸਿੰਘ ਮੰਟਾ ਵਲੋਂ ਵੀ ਪਿੰਡ ਖੁੜੰਜ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਰੈਲੀ ਨੂੰ ਸਫਲ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਕੇ ਰੈਲੀ ਵਿਚ ਲਿਜਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਜੈਸਰਤ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਰੈਲੀ ਦੇ ਸੰਬੰਧ ’ਚ ਵੱਖ-ਵੱਖ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਲੋਕਾਂ ਵਿਚ ਅਕਾਲੀ ਦਲ ਪ੍ਰਤੀ ਅਥਾਹ ਪਿਆ ਹੈ ’ਤੇ ਲੋਕ ਰੈਲੀ ਨੂੰ ਲੈ ਕੇ ਬਹੁਤ ਉਤਾਵਲੇ ਹਨ। ਲੋਕ ਵੱਡੀ ਗਿਣਤੀ ’ਚ ਇਸ ਰੈਲੀ ਵਿਚ ਜਲਾਲਾਬਾਦ ਵਿਖੇ ਪੁੱਜਣਗੇ ’ਤੇ ਆਉਣ ਵਾਲੀ ਅਕਾਲੀ ਦਲ ਬਾਦਲ ਦੀ ਸਰਕਾਰ ਦਾ ਮੁੱਢ ਬੰਨ੍ਹਣਗੇ। ਇਸ ਮੌਕੇ ਅਕਾਲੀ ਆਗੂ ਗੁਰਿੰਦਰ ਪਾਲ ਸਿੰਘ ਬੰਪੀ ਸੰਧੂ, ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਰੋਹੀਵਾਲਾ ਆਦਿ ਅਕਾਲੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸਕੂਲ ’ਚ ’ਸਾਇੰਸ ਔਨ ਵਹੀਲਜ਼’ ਪ੍ਰੋਗਰਾਮ ਆਯੋਜਿਤ ਅਗਲੀ ਖ਼ਬਰ ਐੱਸ.ਕੇ.ਐੱਮ.ਵਲੋਂ ਚੰਡੀਗੜ੍ਹ ਮੋਰਚਾ ਜਿੱਤ ਕੇ ਆਏ ਕਿਸਾਨ ਆਗੂਆਂ ਦਾ ਨਿੱਘਾ ਸਵਾਗਤ
Ad Position 24