10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਨੇ 13 ਮੈਂਬਰੀ ਐਡਵਾਈਜ਼ਰੀ ਕਮੇਟੀ ਕੀਤੀ ਗਠਿਤ

ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਵਲੋਂ ਸਮਾਜ ਸੇਵਾ, ਭਾਈਚਾਰਕ ਏਕਤਾ ਤੇ ਜਨ-ਕਲਿਆਣ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਦੇਣ ਲਈ 13 ਮੈਂਬਰੀ ਐਡਵਾਈਜ਼ਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਸੋਸਾਇਟੀ ਦੇ ਪ੍ਰਧਾਨ ਅਰੁਣ ਵਧਵਾ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਨਵੀਂ ਟੀਮ ਵਿਚ ਤਜਰਬੇਕਾਰ ਤੇ ਸਰਗਰਮ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਾਜ਼ਿਲਕਾ, 9 ਸਤੰਬਰ (ਦਵਿੰਦਰ ਪਾਲ ਸਿੰਘ)- ਸ਼੍ਰੀ ਅਰੋੜਵੰਸ਼ ਵੈੱਲਫੇਅਰ ਸੋਸਾਇਟੀ ਫ਼ਾਜ਼ਿਲਕਾ ਵਲੋਂ ਸਮਾਜ ਸੇਵਾ, ਭਾਈਚਾਰਕ ਏਕਤਾ ਤੇ ਜਨ-ਕਲਿਆਣ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਦੇਣ ਲਈ 13 ਮੈਂਬਰੀ ਐਡਵਾਈਜ਼ਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਸੋਸਾਇਟੀ ਦੇ ਪ੍ਰਧਾਨ ਅਰੁਣ ਵਧਵਾ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਸ ਨਵੀਂ ਟੀਮ ਵਿਚ ਤਜਰਬੇਕਾਰ ਤੇ ਸਰਗਰਮ ਮੈਂਬਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪ੍ਰਧਾਨ ਅਰੁਣ ਵਧਵਾ ਨੇ ਦੱਸਿਆ ਕਿ ਸੋਸਾਇਟੀ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਮਦਦ ਕਰਨਾ, ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਸੁਧਾਰ ਲਿਆਉਣਾ ਅਤੇ ਸਮਾਜਿਕ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ 13 ਮੈਂਬਰੀ ਸਲਾਹਕਾਰ ਕਮੇਟੀ ਸੋਸਾਇਟੀ ਦੇ ਭਵਿੱਖ ਦੇ ਪ੍ਰੋਜੈਕਟਾਂ ਨੂੰ ਸਹੀ ਦਿਸ਼ਾ ਦੇਣ ਤੇ ਨਵੇਂ ਸਮਾਜ-ਭਲਾਈ ਕਾਰਜਾਂ ਲਈ ਮਾਰਗਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਡਾ.ਨਵਦੀਪ ਜਸੂਜਾ, ਸੁਭਾਸ਼ ਭੱਠਲਾਂ, ਪ੍ਰੋਫੈਸਰ ਓ.ਪੀ. ਚਾਵਲਾ, ਰਾਕੇਸ਼ ਧੂੜਿਆ, ਅਸ਼ੋਕ ਵਾਟਸ, ਸੁਭਾਸ਼ ਕਾਮਰਾ, ਅਨਿਲ ਸੇਠੀ, ਸੁਰਿੰਦਰ ਕਾਲੜਾ ਪੱਪੂ , ਡਾ.ਰੌਸ਼ਨ ਲਾਲ ਠੱਕਰ, ਸ਼ਸ਼ੀ ਗਰੋਵਰ, ਰੌਸ਼ਨ ਲਾਲ ਖੁੰਗਰ, ਕ੍ਰਿਸ਼ਨ ਲਾਲ ਜਸੂਜਾ, ਅਸ਼ੋਕ ਧੂੜਿਆ ਦੀ 13 ਮੈਂਬਰੀ ਐਡਵਾਈਜ਼ਰੀ ਕਮੇਟੀ ਬਣਾਈ ਗਈ। ਨਵੀਂ ਕਾਰਜਕਾਰਨੀ ਅਤੇ ਸਲਾਹਕਾਰ ਕਮੇਟੀ ਦੇ ਗਠਨ ਨਾਲ ਸੋਸਾਇਟੀ ਦੇ ਮੈਂਬਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਧਰਮ ਦੇ ਰਸਤੇ ’ਤੇ ਚੱਲ ਕੇ ਜੀਵਨ ਦੇ ਸਾਰੇ ਕੰਮ ਸਫਲ ਹੁੰਦੇ ਹਨ- ਸਾਧਵੀ ਅਮਰਾ ਭਾਰਤੀ ਅਗਲੀ ਖ਼ਬਰ ਰੇਲਵੇ ਟਰੈਕ ਦੇ ਨੇੜਿਓਂ ਮਿਲੀ ਲਾਸ਼
Ad Position 24