ਪਿੰਡ ਪੰਨੀਵਾਲਾ ਮਾਹਲਾ ’ਚ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਪੰਨੀਵਾਲਾ ਮਾਹਲਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ।
ਅਬੋਹਰ, 10 ਸਤੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਪੰਨੀਵਾਲਾ ਮਾਹਲਾ ਵਿਖੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਕੁੱਝ ਮਹੀਨਿਆਂ ਦੀ ਮਹਿਮਾਨ ਹੈ। ਸੂਬੇ ਵਿਚ ਨਸ਼ਾ ਅਤੇ ਲੁੱਟਾਂ ਖੋਹਾਂ ਇੰਨੀਆਂ ਵੱਧ ਗਈਆਂ ਹਨ ਕਿ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਅਕਾਲੀ ਦਲ ਅਤੇ ਭਾਜਪਾ ਦਾ ਵੈਸੇ ਹੀ ਹੁਣ ਸੂਬੇ ਵਿਚ ਆਧਾਰ ਨਹੀਂ। ਕਾਂਗਰਸ ਪਾਰਟੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿਚ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਤੁਸੀਂ ਵੀ ਹਲਕੇ ਅਤੇ ਪਿੰਡਾਂ ਦੇ ਵਿਕਾਸ ਲਈ ਇਸ ਵਾਰ ਕਾਂਗਰਸ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ। ਇਸ ਦੌਰਾਨ ਕਈ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਓਮ ਪ੍ਰਕਾਸ਼, ਰਮੇਸ਼ ਖਿਚੜ, ਸਤਿਆ ਭਾਦੂ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।