11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਦਰ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਫਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀ ਗਸ਼ਤ ’ਤੇ ਸਨ। ਇਸ ਦੌਰਾਨ ਪੁਲਿਸ ਪਾਰਟੀ ਨੇ ਸੀ.ਆਰ.ਪੀ.ਐਫ. ਗਰਾਊਂਡ ਫਿਰੋਜ਼ਪੁਰ ਵਿਖੇ ਪਰਵਿੰਦਰ ਸਿੰਘ ਉਰਫ਼ ਕਾਕੂ ਪੁੱਤਰ ਜਗਦੀਸ਼ ਲਾਲ ਵਾਸੀ ਖਾਈ ਫੇਮੇ ਕੀ, ਥਾਣਾ ਸਦਰ ਫਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੌਕੇ ’ਤੇ ਕਾਰਵਾਈ ਕਰਦਿਆਂ ਪਰਵਿੰਦਰ ਸਿੰਘ ਉਰਫ਼ ਕਾਕੂ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਸਦਰ ਫਿਰੋਜ਼ਪੁਰ ਪੁਲਿਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਦਾ ਨਿਕਾਸ ਬੰਦ ਹੋਣ ਕਾਰਨ ਆਸਿਫ਼ ਵਾਲਾ ਦੇ ਵਾਸੀ ਡਾਢੇ ਪੇ੍ਸ਼ਾਨ ਅਗਲੀ ਖ਼ਬਰ ਨਸ਼ਾ ਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਪੰਜਾਬ ’ਚ ਭਾਜਪਾ ਸਰਕਾਰ... ( Ã ਸਫਾ 5 ਦੀ ਬਾਕੀ Æ )
Ad Position 24