11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੰਦੇ ਪਾਣੀ ਦਾ ਨਿਕਾਸ ਬੰਦ ਹੋਣ ਕਾਰਨ ਆਸਿਫ਼ ਵਾਲਾ ਦੇ ਵਾਸੀ ਡਾਢੇ ਪੇ੍ਸ਼ਾਨ

ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਆਸਿਫ਼ ਵਾਲਾ ਵਿਚ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਅਤੇ ਸਰਕਾਰੀ ਰਸਤਾ ਬੰਦ ਹੋਣ ਕਾਰਨ ਲੋਕ ਡਾਢੇ ਪ੍ਰੇਸ਼ਾਨ ਹਨ। ਇਸ ਸਬੰਧ ’ਚ ਪਿੰਡ ਵਾਸੀਆਂ ਨੇ ਥਾਣਾ ਮੱਲਾਂਵਾਲਾ ਦੇ ਮੁਖੀ ਤੇ ਬੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਅਧੀਨ ਪੈਂਦੇ ਪਿੰਡ ਆਸਿਫ਼ ਵਾਲਾ ਵਿਚ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਅਤੇ ਸਰਕਾਰੀ ਰਸਤਾ ਬੰਦ ਹੋਣ ਕਾਰਨ ਲੋਕ ਡਾਢੇ ਪ੍ਰੇਸ਼ਾਨ ਹਨ। ਇਸ ਸਬੰਧ ’ਚ ਪਿੰਡ ਵਾਸੀਆਂ ਨੇ ਥਾਣਾ ਮੱਲਾਂਵਾਲਾ ਦੇ ਮੁਖੀ ਤੇ ਬੀ.ਡੀ.ਪੀ.ਓ. ਮੱਖੂ ਨੂੰ ਪੱਤਰ ਦੇ ਕੇ ਗੰਦੇ ਪਾਣੀ ਦਾ ਨਿਕਾਸ ਕਰਵਾਉਣ ਤੇ ਬੰਦ ਹੋਏ ਸਰਕਾਰੀ ਰਸਤੇ ਨੂੰ ਚਾਲੂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਕਰੀਬ 15 ਸਾਲ ਪਹਿਲਾਂ ਗ੍ਰਾਮ ਪੰਚਾਇਤ ਆਸਿਫ਼ ਵਾਲਾ ਵਲੋਂ ਸੀਵਰੇਜ ਪਾ ਕੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਾਗਲੇ ਸਰਕਾਰੀ ਸੇਮ ਨਾਲੇ ਵਿਚ ਕੀਤੀ ਗਈ ਸੀ। ਪੀੜਤ ਲੋਕਾਂ ਨੇ ਦੱਸਿਆ ਕਿ ਬੀਤੀ 2 ਸਤੰਬਰ ਨੂੰ ਕੁੱਝ ਵਿਅਕਤੀ ਜੇ.ਸੀ.ਬੀ. ਮਸ਼ੀਨ ਲੈ ਕੇ ਆਏ ਜਿੰਨਾਂ ਨੇ ਸੀਵਰੇਜ ਦੀਆਂ ਬਣੀਆਂ ਪੱਕੀਆਂ ਹੌਦੀਆਂ ਤੋੜ ਦਿੱਤੀਆਂ ਗਈਆਂ ਤੇ ਗਲੀ ਵਿਚ ਮਿੱਟੀ ਦਾ ਵੱਡਾ ਬੰਨ੍ਹ ਲਗਾ ਕੇ ਰਸਤਾ ਬੰਦ ਕਰ ਦਿੱਤਾ ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਪਾਣੀ ਉਨ੍ਹਾਂ ਦੇ ਘਰਾਂ ’ਚ ਦਾਖ਼ਲ ਹੋ ਰਿਹਾ ਹੈ। ਸਥਾਨਕ ਵਸਨੀਕਾਂ ਨੂੰ ਇਹ ਡਰ ਸੱਤਾ ਰਿਹਾ ਹੈ ਕਿ ਜੇਕਰ ਇਹ ਗੰਦਾ ਬਦਬੂਦਾਰ ਪਾਣੀ ਲੰਬਾ ਸਮਾਂ ਇੱਥੇ ਖੜ੍ਹਾ ਰਿਹਾ ਤਾਂ ਉਨ੍ਹਾਂ ਨੂੰ ਭਿਆਨਕ ਬਿਮਾਰੀਆਂ ਲੱਗ ਸਕਦੀਆਂ ਹਨ। ਪੀੜਤਾਂ ਅਨੁਸਾਰ ਜਦ ਪਿੰਡ ਵਾਸੀਆਂ ਨੇ ਮੌਕੇ ’ਤੇ ਜਾ ਉਕਤ ਵਿਅਕਤੀਆਂ ਤੋਂ ਸੀਵਰੇਜ ਦੀਆਂ ਹੌਦੀਆਂ ਤੋੜਨ ਤੇ ਰਸਤਾ ਬੰਦ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਵਲੋਂ ਕਥਿਤ ਤੌਰ ’ਤੇ ਧਮਕੀਆਂ ਦਿੱਤੀਆਂ ਗਈਆਂ। ਪੀੜਤਾਂ ਨੇ ਇਸ ਸਬੰਧ ’ਚ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਰਕਾਰੀ ਰਸਤਾ ’ਤੇ ਗੰਦੇ ਪਾਣੀ ਦੀ ਨਿਕਾਸੀ ਬੰਦ ਕਰਨ ਤੇ ਪੰਚਾਇਤੀ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੀ.ਡੀ.ਪੀ.ਓ. ਮੱਖੂ ਤੋਂ ਵੀ ਮੰਗ ਕੀਤੀ ਕਿ ਪਿੰਡ ਵਾਸੀਆਂ ਦੀ ਸਮੱਸਿਆ ਨੂੰ ਦੇਖਦਿਆਂ ਨਿਕਾਸੀ ਪ੍ਰਬੰਧ ਤੇ ਬੰਦ ਰਸਤੇ ਨੂੰ ਜਲਦੀ ਤੋਂ ਜਲਦੀ ਚਾਲੂ ਕਰਵਾਇਆ ਜਾਵੇ। ਪਿੰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ ਦੀਆਂ ਹੌਦੀਆਂ ਤੋੜਨ ਅਤੇ ਮਿੱਟੀ ਪਾ ਕੇ ਰਸਤਾ ਬੰਦ ਕਰਨ ਦੀ ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹੈ ਜਿਸ ਨੂੰ ਲੋੜ ਪੈਣ ’ਤੇ ਜਾਂਚ ਦੌਰਾਨ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਬੰਧੀ ਜਦ ਬੀ.ਡੀ.ਪੀ.ਓ. ਮੱਖੂ ਹਰਜਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਟੀਮ ਨੂੰ ਮੌਕੇ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ, ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 13 ਨੂੰ ਜ਼ੀਰਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ - ਡਾ. ਅਵਤਾਰ ਸਿੰਘ ਕਰੀਮਪੁਰੀ... ਅਗਲੀ ਖ਼ਬਰ ਸਦਰ ਪੁਲਿਸ ਵਲੋਂ 4 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24