ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ 13 ਨੂੰ ਜ਼ੀਰਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ - ਡਾ. ਅਵਤਾਰ ਸਿੰਘ ਕਰੀਮਪੁਰੀ
ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਅਮੋਲਕ ਸਿੰਘ ਦੇ ਬਰਸੀ ਸਮਾਗਮ ਸ਼ੁਰੂ
12 ਸਤੰਬਰ ਨੂੰ ਹੋਵੇਗਾ ਮਹਾਨ ਗੁਰਮਤਿ ਸਮਾਗਮ
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ 13 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਬਸਪਾ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ.
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)- ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ਮੌਕੇ ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ 13 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਵਿਸ਼ਾਲ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਬਸਪਾ ਪੰਜਾਬ ਦੇ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਤੇ ਸੂਬਾ ਜਨਰਲ ਸਕੱਤਰ ਲਾਲ ਸਿੰਘ ਸੁਲਹਾਣੀ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਰਾਜ ਸਭਾ ਮੈਂਬਰ ਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਮੁੱਖ ਕੇਂਦਰੀ ਇੰਚਾਰਜ ਰਾਮ ਜੀ ਗੌਤਮ ਹੋਣਗੇ। ਇਸ ਤੋਂ ਇਲਾਵਾ ਕੇਂਦਰੀ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਤੇ ਮੁੱਖ ਇੰਚਾਰਜ ਐਡਵੋਕੇਟ ਸੁਰੇਸ਼ ਰਾਓ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਆਗੂਆਂ ਨੇ ਦੱਸਿਆ ਕਿ ਸਮਾਗਮ ਦਾ ਮੁੱਖ ਮਕਸਦ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਤੇ ਉਹਨਾਂ ਦੇ ਜੀਵਨ ਫ਼ਲਸਫ਼ੇ ਨੂੰ ਘਰ-ਘਰ ਪਹੁੰਚਾਉਣਾ ਹੈ। ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਸ਼ੀਰਾ ਨੇ ਦੱਸਿਆ ਕਿ ਸਮਾਗਮ ’ਚ ਸੂਬਾ ਪੱਧਰੀ ਸੀਨੀਅਰ ਲੀਡਰਸ਼ਿਪ ਪਹੁੰਚ ਰਹੀ ਹੈ। ਸਮਾਗਮ ਨੂੰ ਨਵਾਂਸ਼ਹਿਰ ਤੋਂ ਵਿਧਾਇਕ ਡਾ. ਨਛੱਤਰ ਪਾਲ, ਜ਼ੋਨ ਕੋਆਰਡੀਨੇਟਰ ਗੁਰਬਖ਼ਸ਼ ਸਿੰਘ ਚੌਹਾਨ, ਜਨਰਲ ਸਕੱਤਰ ਓਮ ਪ੍ਰਕਾਸ਼ ਸਰੋਏ, ਹਰਭਜਨ ਸਿੰਘ ਬਜਹੇੜੀ, ਤਰਸੇਮ ਥਾਪਰ, ਜ਼ਿਲ੍ਹਾ ਪ੍ਰਧਾਨ ਅਸ਼ੋਕ ਮੁਕਤਸਰ, ਅਜੀਤ ਸਿੰਘ ਭੈਣੀ, ਕੁਲਦੀਪ ਸਿੰਘ ਸਰਦੂਲਗੜ੍ਹ, ਚੌਧਰੀ ਗੁਰਨਾਮ ਸਿੰਘ ਹੁਸ਼ਿਆਰਪੁਰ, ਜਗਤਾਰ ਸਿੰਘ ਖ਼ਾਸਪੁਰਾ, ਦਰਸ਼ਨ ਸਿੰਘ ਨੰਡਿਆਲੀ ਤੇ ਰਾਮ ਸਰੂਪ ਸਮੇਤ ਕਈ ਪ੍ਰਮੁੱਖ ਬਸਪਾ ਆਗੂ ਸੰਬੋਧਨ ਕਰਨਗੇ।